ਲੋਕਾਂ ਦੀ ਸੁਵਿਧਾਂ ਨੂੰ ਦੇਖਦੇ ਹੋਏ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲਦੇ ਹਨ ਸੇਵਾ ਕੇਂਦਰ -ਡਿਪਟੀ ਕਮਿਸ਼ਨਰ

  • ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਨਾਗਰਿਕਾਂ ਨੂੰ 434 ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਮੁਹੱਈਆ ਹਨ

ਫਾਜ਼ਿਲਕਾ 19 ਅਗਸਤ : ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ 434 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 21 ਸੇਵਾ ਕੇਂਦਰ ਚੱਲ ਰਹੇ ਹਨ ਜੋ ਕਿ ਆਮ ਲੋਕਾਂ ਲਈ ਕਾਫੀ ਕਾਰਗਰ ਸਿੱਧ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋ ਟਾਈਪ-1 ਸੇਵਾ ਕੇਂਦਰ  ਇਕ ਹੈ, ਟਾਈਪ-2 ਸੇਵਾ ਕੇਂਦਰ  ਛੇ ਹਨ ਅਤੇ ਟਾਈਪ-3 ਸੇਵਾ ਕੇਂਦਰ 14 ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਸੇਵਾ ਕੇਂਦਰ ਵਿਖੇ ਬੈਨਰ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਤੋਂ ਵੀ ਪੁੱਛ-ਗਿੱਛ ਕਰਨ ਦੀ ਲੋੜ ਨਾ ਪਵੇ ਤੇ ਉਹ ਸਰਕਾਰ ਸੇਵਾਵਾਂ ਦਾ ਲਾਭ ਆਸਾਨੀ ਨਾਲ ਪ੍ਰਾਪਤ ਕਰ ਸਕਣ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ੍ਰ. ਗਗਨਦੀਪ ਸਿੰਘ ਨੇ ਦੱਸਿਆ ਕਿ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਤੇ ਕੰਮ-ਕਾਰ ਵਾਲੇ ਲੋਕ ਜੋ ਸੋਮਵਾਰ ਤੋਂ ਸ਼ੁੱਕਰਵਾਰ ਨੂੰ ਸੇਵਾ ਕੇਂਦਰ ਵਿਖੇ ਨਹੀਂ ਆ ਸਕਦੇ ਉਹ ਸ਼ਨੀਵਾਰ ਤੇ ਐਤਵਾਰ ਸੇਵਾ ਕੇਂਦਰ ਵਿਖੇ ਪਹੁੰਚ ਕੇ ਸਰਕਾਰ ਸੇਵਾਵਾਂ ਦਾ ਲਾਭ ਹਾਸਲ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ।