ਹਲਕਾ ਵਿਧਾਇਕ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੁਆਤ

  • ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ। ਇਸ ਮੌਕੇ ਵਿਖੇ ਸ. ਜਸ਼ਨ ਬਰਾੜ ਲੱਖੇਵਾਲੀ (ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ), ਸ. ਸੁਰਜੀਤ ਸਿੰਘ (ਚੈਅਰਮੇਨ ਮਾਰਕੀਟ ਕਮੇਟੀ), ਸ. ਸੁਖਜਿੰਦਰ ਸਿੰਘ ਬਬਲੂ ਬਰਾੜ (ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਮੁਕਤਸਰ ਸਾਹਿਬ), ਉਪਕਾਰ ਸਿੰਘ, ਪੰਮਾ ਨੰਬਰਦਾਰ, ਦਿਲਬਾਗ ਸਿੰਘ, ਵਿਕਰਮਜੀਤ ਸਿੰਘ ਬਰਾੜ ਵੀ ਸ਼ਾਮਲ ਰਹੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ  ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ ਮਹਿਮਾਨ ਜੀ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ ਗਿਆ। ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਗਈ ਅਤੇ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਡਬਾਲ ਕੋਚ, ਨੀਰਜ ਕੁਸ਼ਤੀ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਰਮਨਦੀਪ ਕੌਰ ਬਾੱਕਸਿੰਗ ਕੋਚ, ਬਲਜੀਤ ਕੋਰ ਹਾਕੀ ਕੋਚ, ਇੰਦਰਪ੍ਰੀਤ ਕੋਰ ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਨਵਰੂਪ ਕੋਰ ਹੈਡਬਾਲ ਕੋਚ, ਸ਼ੁਰੇਖਾ ਕਲਰਕ, ਅੰਕੁਸ਼ ਸਟੇਨੋ, ਅਤੇ ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਿਕਿਉਰਟੀ ਦੀ ਟੀਮ, ਖੇਡ ਪ੍ਰੇਮੀ ਅਤੇ ਹੋਰ ਕਈ ਪਤਵੰਤੇ ਵਿਅਕਤੀ ਹਾਜ਼ਰ ਸਨ।