ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਜ਼ਿਲ੍ਹੇ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ

  • ਲੋੜ ਪੈਣ ’ਤੇ ਜ਼ਿਲ੍ਹਾ ਵਾਸੀ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਕਰਨ ਸੰਪਰਕ : ਡਿਪਟੀ ਕਮਿਸ਼ਨਰ

ਮਾਨਸਾ, 03 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਜ਼ਿਲ੍ਹੇ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੁਢਲਾਡਾ ਵਿਖੇ ਤਹਿਸੀਲ ਦਫ਼ਤਰ ’ਚ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸ ਦਾ ਨੰਬਰ 01652-253482 ਅਤੇ ਸਰਦੂਲਗੜ੍ਹ ਦੇ ਤਹਿਸੀਲ ਦਫ਼ਤਰ ਵਿੱਚ ਬਣੇ ਕੰਟਰੋਲ ਰੂਮ ਦਾ ਨੰਬਰ 01659-250366 ਹੈ। ਇਸ ਤੋਂ ਇਲਾਵਾ ਐਸ.ਐਸ.ਪੀ. ਦਫ਼ਤਰ ਮਾਨਸਾ ਵਿਖੇ 01652-227036, 97800-05307, ਸਿਵਲ ਸਰਜਨ ਮਾਨਸਾ ਵਿਖੇ 01652-227056, ਕਾਰਜਕਾਰੀ ਇੰਜੀਨੀਅਰ/ਮਾਨਸਾ ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਉਲੋਜੀ ਮੰਡਲ, ਜਲ ਸਰੋਤ ਵਿਭਾਗ, ਪੰਜਾਬ ਵਿਖੇ 01652-227716 ਕੰਟਰੋਲ ਰੂਮ ਨੰਬਰ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜ ਪੈਣ ’ਤੇ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।