ਸਾਦਿਕ ਵਿਖੇ ਸੁਵਿਧਾ ਕੈਂਪ 3 ਜੁਲਾਈ ਨੂੰ - ਵਿਨੀਤ ਕੁਮਾਰ

  • ਬਾਵਰੀਆ ਸਿੱਖਾਂ ਦੀ ਧਰਮਸ਼ਾਲਾ ਵਿਖੇ ਲੱਗੇਗਾ ਕੈਂਪ

ਫਰੀਦਕੋਟ 1 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 3 ਜੁਲਾਈ  ਨੂੰ ਸਵੇਰੇ 09.30 ਵਜੇ ਬਾਵਰੀਆ ਸਿੱਖਾਂ ਦੀ ਧਰਮਸ਼ਾਲਾ ਪਿੰਡ ਸਾਦਿਕ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਸਾਦਿਕ, ਮਾਨੀ ਸਿੰਘ ਵਾਲਾ, ਘੁੱਦੂਵਾਲਾ, ਸਾਧੂਵਾਲਾ, ਜਨੇਰੀਆ ਅਤੇ ਸੰਗਤਪੁਰਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।