ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 3 ਅਕਤੂਬਰ  ਨੂੰ

ਫਰੀਦਕੋਟ 29 ਸਤੰਬਰ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 09 ਅਕਤੂਬਰ  2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ  ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ  ਘੱਟੋਂ ਘੱਟ 5 ਪਸ਼ੂਆਂ ਦੀ ਯੋਗਤਾ ਰੱਖਦੇ ਹੋਣ, ਉਹ ਮਿਤੀ 3 ਅਕਤੂਬਰ ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਫਰੀਦਕੋਟ ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 01639-250380 ਅਤੇ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।