ਪਿੰਡਾਂ ਦੇ ਵਿਕਾਸ ਵਿੱਚ ਹੀ ਦੇਸ਼ ਦਾ ਵਿਕਾਸ ਹੋਵੇਗਾ : ਮਨੀਸ਼ ਤਿਵਾੜੀ

ਰੋਪੜ, 6 ਜਨਵਰੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਮਾਜਰੀ ਜੱਟਾਂ, ਤਖਤਗੜ੍ਹ, ਧੀਰ, ਘਨੌਲਾ ਨੂੰ ਕੁੱਲ 14 ਲੱਖ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਸਬੰਧੀ ਅੱਜ ਪਿੰਡ ਮਾਜਰੀ ਜੱਟਾਂ ਅਤੇ ਘਨੌਲਾ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਲੋਕ ਸਭਾ ਹਲਕੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਲਿਆਂਦੇ ਗਏ ਅਤੇ ਹੁਣ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਿੰਡਾਂ ਦੇ ਵਿਕਾਸ ਵਿੱਚ ਹੀ ਦੇਸ਼ ਦਾ ਵਿਕਾਸ ਹੋਵੇਗਾ ਅਤੇ ਇਸ ਲਈ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਜ਼ਰੂਰੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੇਵਾ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਰੋਪੜ, ਸਰਪੰਚ ਮਨਜੀਤ ਕੌਰ, ਤਰਲੋਚਨ ਸਿੰਘ ਗਿੱਲ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਪੰਚ, ਅਮਰਜੀਤ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਕਿਸਾਨ ਯੂਨੀਅਨ ਆਗੂ, ਸਰਬਜੀਤ ਸਿੰਘ ਸਰਪੰਚ, ਜੇ.ਪੀ.ਐਸ ਧੀਰ, ਦਿਆਲ ਸਿੰਘ, ਕੁਲਵੀਰ ਕੌਰ ਸਰਪੰਚ, ਨਸੀਬ ਚੰਦ ਪੰਚ, ਤਰਸੇਮ ਸਿੰਘ ਪੰਚ, ਸਰਬਜੀਤ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |