ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ

  • ਜਿਲ੍ਹੇ ਦੇ ਊਟ ਕਲੀਨਿਕ ਵਲੋ  ਲਗਾਏ ਜਾ ਰਹੇ ਹੈ ਵਿਸ਼ੇਸ਼ ਕੈਂਪ

ਫਾਜ਼ਿਲਕਾ, 16 ਸਤੰਬਰ : ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਡੱਬਵਾਲਾ ਵਲਾ ਵਿਖੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਬਾਰੇ ਡਬਵਾਲੀ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾਕਟਰ ਦੁਸ਼ਯੰਤ ਯਾਦਵ  ਨੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਓਟ ਕੌਂਸਲਰ ਨਿਸ਼ਾਨ ਸਿੰਘ ਭੁੱਲਰ ਨੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (DAPO)  ਅਤੇ ਬਡੀ  (Buddy) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ । ਦੀਵੇਸ਼ ਕੁਮਾਰ ਬਲਾਕ ਐਜੂਕੇਟਰ  ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ  ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ । ਉਹਨਾਂ ਕਿਹਾ ਕਿ ਇਸ ਬਿਮਾਰੀ ਲਈ ਸਾਰੇ ਸਮਾਜ ਨੂੰ ਇਕੱਠਾ ਹੋਣਾ ਪਵੇਗਾ। ਇਸ ਦੌਰਾਨ ਸਟਾਫ ਨਰਸ ਅਭਿਸ਼ੇਕ ਤਿਵਾੜੀ ਅਤੇ ਰਮੇਸ਼ ਕੁਮਾਰ ਹਾਜਰ ਸੀ।