ਲੁਧਿਆਣਾ, 12 ਮਈ : ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸਾ ਨਿਰਦੇਸਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਦੇ ਦੂਜੇ ਬੈਚ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾ ਦਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ । ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ । ਉਨ੍ਹਾ ਦਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾ ਦੱਸਿਆ ਕਿ ਹੋਰ ਜਾਣਕਾਰੀ ਲਈ ਉਨ੍ਹਾਂ ਦੇ ਸੰਪਰਕ ਨੰ 81461-00543 ਨੰਬਰ ਜਾਂ 01628-299322 ਤੇ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ । ਇਸ ਮੌਕੇ, ਸ੍ਰੀ ਰਾਜਨ ਡੇਅਰੀ ਟੈਕਨਾਲੋਜਿਸਟ, ਸ੍ਰੀਮਤੀ ਰਮਨਦੀਪ ਕੌਰ ਜੂਨੀਅਰ ਸਹਾਇਕ, ਸ੍ਰੀ ਕੁਲਦੀਪ ਸਿੰਘ ਡੇਅਰੀ ਇੰਸਪੈਕਟਰ ਅਤੇ ਸ੍ਰੀ ਹਰਵਿੰਦਰ ਸਿੰਘ ਕਲਰਕ ਹਾਜਰ ਸਨ ।