ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਡੀਅੈਸਪੀ ਨੂੰ ਸੀਖਾਂ ਪਿੱਛੇ ਬੰਦ ਕਰਨ ਦੀ ਕੀਤੀ ਮੰਗ

ਜਗਰਾਉਂ  12 ਜੂਨ (ਰਛਪਾਲ ਸਿੰਘ ਸ਼ੇਰਪੁਰੀ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਅਾਗੂ ਡਾ. ਗੁਰਮੇਲ ਸਿੰਘ ਕੁਲਾਰ ਤੇ ਸੁਖਵਿੰਦਰ ਸਿੰਘ ਸੁਧਾਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਹਾਂਸ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜ਼ੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਰਾਮਤੀਰਥ ਸਿੰਘ ਲੀਲ੍ਹਾ ਦੀ ਅਗਵਾਈ ਵਿੱਚ ਇਨਸਾਫ਼ ਪਸੰਦ ਕਿਸਾਨਾਂ ਮਜ਼ਦੂਰਾਂ ਨੇ ਥਾਣਾ ਸਿਟੀ ਅੱਗੇ ਇਕੱਠੇ ਹੋ ਕੇ ਪੁਲਿਸ ਜ਼ੁਲਮਾਂ ਖਿਲਾਫ਼ ਅੱਜ 437ਵੇਂ ਦਿਨ ਵੀ ਧਰਨਾ ਦਿੱਤਾ ਅਤੇ ਡੇਢ ਸਾਲ ਪਹਿਲਾਂ ਦਰਜ ਕੀਤੇ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਸਰਪੰਚ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ, ਠੇਕੇਦਾਰ ਅਵਤਾਰ ਸਿੰਘ ਜਗਰਾਉਂ ਨੇ ਕਿਹਾ ਕਿ ਪੀੜ੍ਹਤ ਪਰਿਵਾਰ ਡੇਢ ਸਾਲ ਤੋਂ ਧਰਨਾ ਲਗਾ ਕੇ ਇਨਸਾਫ਼ ਮੰਗ ਰਿਹਾ ਏ ਪਰ ਪੰਜਾਬ ਪੁਲਿਸ ਦੇ ਅਧਿਕਾਰੀ ਦੋਸ਼ੀਆਂ ਨੂੰ ਬਚਾਉਣ ਦੀਆਂ ਸਾਜਿਸ਼ਾਂ ਘੜ ਰਹੇ ਹਨ। ਇਕਬਾਲ ਸਿੰਘ ਰਸੂਲਪੁਰ ਨੇ ਦੋਸ਼ ਲਗਾਇਆ ਕਿ ਅਧਿਕਾਰੀਆਂ ਨੇ ਸਬੂਤਾਂ ਨੂੰ ਅਣਦੇਖਿਆ ਕਰਕੇ ਮੁਕੱਦਮੇ ਨੂੰ ਖਾਰਜ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਡੀਜੀਪੀ, ਗ੍ਰਹਿ ਸਕੱਤਰ ਅਤੇ ਕੌਮੀ ਕਮਿਸ਼ਨ ਨੂੰ ਭੇਜੀ ਸ਼ਿਕਾਇਤ ਵਿੱਚ ਪੁਲਿਸ 'ਤੇ ਗਵਾਹਾਂ ਨੂੰ ਖਰੀਦਣ ਦੇ ਦੋਸ਼ ਵੀ ਲਗਾਏ। ਧਰਨਾਕਾਰੀ ਜੱਥੇਬੰਦੀ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜ਼ਿ.) ਦੇ ਸਕੱਤਰ ਜਸਦੇਵ ਸਿੰਘ ਲਲਤੋਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ,  ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਸਤਿਕਾਰ ਕਮੇਟੀ ਦੇ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ ਤੇ ਏਟਕ ਆਗੂ ਜਗਦੀਸ਼ ਸਿੰਘ ਕਾਉਂਕੇ ਨੇ ਦੋਸ਼ ਲਗਾਇਆ ਕਿ ਭਾਵੇਂ ਪੁਲਿਸ ਅਧਿਕਾਰੀ ਪੱਖਪਾਤੀ ਕੰਮ ਕਰ ਰਹੇ ਹਨ ਅਤੇ ਤਫਤੀਸ਼ੀ ਅਧਿਕਾਰੀ ਦੋਸ਼ੀਆਂ ਨਾਲ ਅੰਦਰਖਾਤੇ ਮਿਲ ਗਏ ਹਨ ਫਿਰ ਸੰਘਰਸ਼ ਨੂੰ ਨਿਰੰਤਰ ਜਾਰੀ ਰੱਖ ਕੇ ਨਿਆਂ ਨੂੰ ਹਰ ਹਾਲ਼ਤ ਹਾਸਲ਼ ਕੀਤਾ ਜਾਵੇਗਾ ਤੇ ਦੋਸ਼ੀਆਂ ਨੂੰ  ਸਜ਼ਾਵਾਂ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਜ਼ਿਕਰਯੋਗ ਹੈ ਕਿ 2005 ਵਿੱਚ ਤੱਤਕਾਲੀ ਕਥਿਤ ਥਾਣਾਮੁਖੀ ਹੁਣ ਡੀਅੈਸਪੀ ਅਤੇ ਏਅੈਸਆਈ ਨੇ ਮਾਤਾ ਸੁਰਿੰਦਰ ਕੌਰ ਅਤੇ ਧੀ ਕੁਲਵੰਤ ਕੌਰ ਨੂੰ ਰਾਤ ਨੂੰ ਘਰੋਂ ਅਗਵਾ ਕਰਕੇ ਰਾਤ ਨੂੰ ਥਾਣੇ 'ਚ ਨਜਾਇਜ਼ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕੀਤਾ ਸਨ ਅਤੇ ਕੁਲਵੰਤ ਕੌਰ ਕਰੰਟ ਲਗਾਇਆ ਸੀ ਜਿਸ ਕਾਰਨ ਕੁਲਵੰਤ ਕੌਰ ਨਕਾਰਾ ਹੋ ਗਈ ਸੀ ਅਤੇ ਲੰਘੀ 10 ਦਸੰਬਰ 2021 ਨੂੰ ਰੱਬ ਨੂੰ ਪਿਆਰੀ ਹੋ ਗਈ ਸੀ ਅਤੇ ਪੁਲਿਸ ਨੇ ਉਕਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਸੀ।