ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ  ਵਿਖੇ  ਮਿਤੀ 06.01.2023 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)- ਕਮ-ਸੀ.ਈ.ੳ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਉਪਰੋੋਤ ਮਿਤੀ ਅਨੁਸਾਰ ਰਿਲਾਇੰਸ ਰਿਟੇਲ ਲਿਮਟਿਡ, ਪੀ.ਵੀ.ਆਰ. ਸਿਨੇਮਾ, ਐਂਡੀ ਸਟੀਲ ਇੰਟਰਨੈਸ਼ਨਲ, ਕੋਕਾ ਕੋਲਾ ਬੀਵਰੇਜ਼, ਵਾਸਟ ਗਰੁੱਪ, ਐਸ.ਬੀ.ਆਈ. ਬੈਂਕ, ਪੀ.ਐਨ.ਬੀ. ਮੈਟ ਲਾਈਫ ਆਦਿ ਕੰਪਨੀਆਂ ਇੰਟਰਵਿਊ ਲੈਣ ਆ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 35 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ. ਅਤੇ ਡਿਪਲੋਮਾ ਹੋਲਡਰ, ਗ੍ਰੈਜੂਏਸ਼ਨ (ਹੋਟਲ ਮੈਨੇਜਮੈਂਟ ਅਤੇ ਹੋਰ) ਪੋਸਟ ਗ੍ਰੈਜੂਏਸ਼ਨ (ਐਮ.ਬੀ.ਏ. ਅਤੇ ਹੋਰ) ਪਾਸ ਕੀਤਾ ਹੋਵੇ ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਲੈ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਆਪਣਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਆਪ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ਤੇ ਸੰਪਰਕ ਕੀਤਾ ਜਾਵੇ।