ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ, 03 ਅਗਸਤ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 04 ਅਗਸਤ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਕੋਸਮੋ ਹਸਪਤਾਲ, ਵਾਸਟ ਲਿੰਕਰਜ/ਐਕਸਿਸ ਬੈਂਕ, ਸੱਤਿਆ ਮਾਈਕਰੋ ਕੈਪੀਟਲ ਲਿਮਟਿਡ, ਏਅਰਟੈਲ/ਕੁਐਸ ਕਾਰਪ, ਏਸ਼ੀਅਨ ਕਰੇਨ, ਸਿਕਿਉਰਡ ਇੰਜੀਨੀਅਰ ਪ੍ਰਾ: ਲਿ:  ਆਦਿ ਸ਼ਾਮਲ ਹਨ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਣ। ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਦੱਸਿਆ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕਰ ਸਕਦਾ ਹੈ।