ਡੀ ਸੀ ਫਰੀਦਕੋਟ ਨੇ ਲੋਕਾਂ ਨੂੰ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਦਿੱਤਾ ਸੱਦਾ

  • ਦਰਬਾਰ ਗੰਜ ਫ਼ਰੀਦਕੋਟ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ- ਡੀ ਸੀ ਵਿਨੀਤ ਕੁਮਾਰ

ਫ਼ਰੀਦਕੋਟ 16 ਜੂਨ  : ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ 21 ਜੂਨ ਨੂੰ ਦਰਬਾਰ ਗੰਜ (ਰੈਸਟ ਹਾਊਸ) ਵਿਖੇ ਮਨਾਏ ਜਾ ਰਹੇ ਯੋਗਾ ਦਿਵਸ ਵਿੱਚ ਵੱਧ ਚੜ੍ਹ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਦੀ ਸ਼ੁਰੂਆਤ ਸਾਲ 2015 'ਚ ਹੋਈ ਸੀ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਦਰਬਾਰ ਗੰਜ (ਰੈਸਟ ਹਾਊਸ) ਫ਼ਰੀਦਕੋਟ ਵਿਖੇ ਸਵੇਰੇ 6:00 ਵਜੇ ਤੋਂ 7.00 ਵਜੇ ਤੱਕ ਮਨਾਇਆ ਜਾ ਰਿਹਾ ਹੈ।