ਬਠਿੰਡਾ 'ਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ, ਹਾਦਸਾ ਹੈ, ਜਾਂ ਫਿਰ ਖੁਦਕੁਸ਼ੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ

ਬਠਿੰਡਾ, 07 ਸਤੰਬਰ : ਮਾਡਲ ਟਾਊਨ ਫੇਜ਼ -1 ਬਠਿੰਡਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਅਫਸਰ ਦੀ ਲਾਸ਼ ਉਸਦੀ ਕਾਰ ਵਿੱਚੋਂ ਮਿਲੀ ਹੈ, ਉਨ੍ਹਾਂ ਮੌਤ ਇੱਕ ਹਾਦਸਾ ਹੈ, ਜਾਂ ਫਿਰ ਖੁਦਕੁਸ਼ੀ ਇਸ ਬਾਰੇ ਹਾਲੇ ਕੁੱਝ ਨਹੀਂ ਪਤਾ ਲੱਗਾ, ਪਰ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਪੁਲਿਸ ਅਫਸਰ ਦੀ ਪਹਿਚਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਮੌਜ਼ੂਦਾ ਸਮੇਂ ਵਿੱਚ ਜਗਰਾਓ ਵਿਖੇ ਡਿਊਟੀ ਤੇ ਤੈਨਾਤ ਸੀ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸੁਰੂ ਕਰ ਦਿੱਤੀ ਗਈ ਹੈ।  ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਤੜਕੇ ਕਰੀਬ 3 ਵਜੇ ਮਾਡਲ ਟਾਊਨ ਫੇਜ਼ 1 ਦੇ ਕੋਲ ਇੱਕ ਕੋਠੀ ਦੇ ਬਾਹਰ ਇੱਕ ਥਾਣੇਦਾਰ ਦੀ ਲਾਸ਼ ਪਈ ਮਿਲੀ। ਪੁਲਸ ਜਿਵੇਂ ਹੀ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਥਾਣੇਦਾਰ ਨੂੰ ਗੋਲੀ ਲੱਗੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਪਹੁੰਚ ਗਈ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ, ਪੁਲਿਸ ਇੰਸਪੈਕਟਰ ਰਣਧੀਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ, ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਇਸ ਮਾਮਲੇ ਦੀ ਜਾਂਚ ਜਾਰੀ ਹੈ, ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਬਠਿੰਡਾ ਦੇ ਫੇਸ ਵਨ ਮਾਡਲ ਟਾਊਨ ਵਿੱਚ ਰਹਿੰਦਾ ਸੀ, ਮੌਤ ਦੇ ਪਿੱਛੇ ਕੀ ਕਾਰਨ ਸੀ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।