ਡੇਹਲੋਂ ‘ਚ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਅੰਬਾਲਾ ਨੇੜੇ ਸੁੱਟਿਆ, ਪੁਲਿਸ ਵੱਲੋਂ ਮੁਕੱਦਮਾ ਦਰਜ

ਡੇਹਲੋਂ, 19 ਫਰਵਰੀ : ਲੁਧਿਆਣਾ ਨੇੜਲੇ ਕਸਬਾ ਡੇਹਲੋਂ ਦੇ ਪਿੰਡ ਮੁਕੰਦਪੁਰ ‘ਚ ਪੁੱਤਰ ਵੱਲੋਂ ਆਪਣੇ ਪਿਤਾ ਨੂੰ ਕਤਲ ਕਰ ਦੇਣ ਤੋਂ ਬਾਅਦ ਉਸਦੀ ਲਾਸ਼ ਨੂੰ ਅੰਬਾਲਾ ਨੇੜੇ ਪੰਜਾਬ-ਹਰਿਆਣਾ ਬਾਰਡਰ ਤੇ ਸੁੱਟ ਦਾ ਮਾਮਾਲ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਤਾ ਆਪਣੇ ਲੜਕੇ ਦਾ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਉਣਾ ਚਾਹੁੰਦਾ ਸੀ, ਜਦੋਂ ਕਿ ਪੁੱਤਰ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਦੀ ਜਿੱਦ ਤੇ ਅੜਿਆ ਹੋਇਆ ਸੀ, ਜਿਸ ਕਾਰਨ ਪੁੱਤਰ ਨੇ ਆਪਣੇ ਪੁੱਤਰ ਨੂੰ ਕਤਲ ਕਰ ਦਿੱਤਾ।ਮ੍ਰਿਤਕ ਪਰਮਜੀਤ ਸਿੰਘ ਦੇ ਰਿਸ਼ਤੇਦਾਰ ਪਲਵਿੰਦਰ ਸਿੰਘ ਵੱਲੋਂ ਥਾਣਾ ਡੇਹਲੋਂ ਵਿਖੇ ਦਰਜ ਕਰਵਾਈ ਸਿਕਾਇਤ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਪਰਮਜੀਤ ਸਿੰਘ ਪੁੱਤਰ ਜੋਬਨਪ੍ਰੀਤ ਸਿੰਘ ਤੇ ਉਸਦੇ ਇੱਕ ਸਾਥੀ ‘ਤੇ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਹਲੋਂ ਦੇ ਇੰਚਾਰਜ ਪਰਮਦੀਪ ਸਿੰਘ ਨੇ ਦੱਸਿਆ ਕਿ ਲੜਕੇ ਦਾ ਆਪਣੇ ਪਿਤਾ ਪਰਮਜੀਤ ਸਿੰਘ ਨਾਲ ਅਕਸਰ ਝਗੜਾ ਕਰਦਾ ਰਹਿੰਦਾ ਸੀ। ਜੋਬਨਜੀਤ ਸਿੰਘ ਆਪਣੇ ਪਿਤਾ ਦੀ ਜ਼ਮੀਨ ਚਾਹੁੰਦਾ ਸੀ ਪਰ ਪਰਮਜੀਤ ਸਿੰਘ ਉਸ ਨੂੰ ਕੁਝ ਨਹੀਂ ਦੇਣਾ ਚਾਹੁੰਦਾ ਸੀ। ਜੋਬਨਜੀਤ ਸਿੰਘ ਇੱਕ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਉਸ ਦਾ ਪਿਤਾ ਇਸ ਵਿਆਹ ਲਈ ਰਾਜ਼ੀ ਨਹੀਂ ਸੀ।, ਉਨ੍ਹਾਂ ਦੱਸਿਆ ਕਿ ਕਤਲ ਦੇ ਕਥਿਤ ਦੋਸ਼ਾਂ ਤਹਿਤ ਜੋਬਨਜੀਤ ਸਿੰਘ ਅਤੇ ਉਸਦੇ ਦੋਸਤ ਅਕਾਸ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਮ੍ਰਿਤਕ ਪਰਮਜੀਤ ਸਿੰਘ ਦੀ ਲਾਸ਼ ਨੂੰ ਅੰਬਾਲਾ ਤੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।