ਸੀਐਚਸੀ ਸੀਤੋ ਗੁੰਨੋ ਵਿਖੇ ਕੱਢੀ ਗਈ ਡੇਂਗੂ ਜਾਗਰੂਕਤਾ ਰੈਲੀ

ਫਾਜ਼ਿਲਕਾ 21 ਜੁਲਾਈ : ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ (ਕਮਿਊਨਿਟੀ ਹੈਲਥ ਸੈਂਟਰ) ਸੀਤੋ ਗੁੰਨੋ ਦੇ ਡਾ: ਨਵੀਨ ਮਿੱਤਲ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਸਟਾਫ਼ ਨੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| ਇਸ ਤੋਂ ਇਲਾਵਾ ਸੀਐਚਸੀ ਸੀਤੋ ਗੁੰਨੋ ਵਿਖੇ ਡੇਂਗੂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਨਵੀਨ ਮਿੱਤਲ, ਬੀ.ਈ.ਈ ਸੁਨੀਲ ਟੰਡਨ, ਸਿਹਤ ਨਿਗਰਾਨ ਰਾਜ ਕੁਮਾਰ ਬੇਰੀ, ਰਾਧਾ ਕ੍ਰਿਸ਼ਨ, ਅਮਨਦੀਪ, ਮਦਨ, ਜਗਦੀਸ਼, ਨਰਿੰਦਰ, ਸੰਦੀਪ ਸਿੰਘ ਸਮੇਤ ਸਮੂਹ ਸਿਹਤ ਕਰਮਚਾਰੀ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਡਾ: ਮਿੱਤਲ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਜੁਲਾਈ ਦਾ ਮਹੀਨਾ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੀਤੋ ਗੁੰਨੋ ਬਲਾਕ ਅਤੇ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਲੋਕਾਂ ਨੂੰ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ ਬੁਖਾਰ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਬੱਚਿਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾਂਦਾ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਲੋਕ ਆਪਣੇ ਘਰਾਂ ਅਤੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਭਾਂਡਿਆਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦੇਣ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਸਗੋਂ ਦਿਨ ਵੇਲੇ ਸਾਫ਼ ਪਾਣੀ ਵਿੱਚ ਫੈਲਦਾ ਹੈ । ਉਨ੍ਹਾਂ ਕਿਹਾ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਡਾ. ਮਿੱਤਲ ਨੇ ਦੱਸਿਆ ਕਿ ਸਿਹਤ ਕਰਮਚਾਰੀ ਵੱਲੋਂ  ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਦੇਖਦਿਆਂ ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ ਵਿੱਚ ਮੱਛਰਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ।