ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਣ ਮਹਾਂ ਉਤਸਵ ਮਨਾਉਂਦਿਆਂ ਪਿੰਡ ਬੀੜ ਭੋਲੂਵਾਲ ਵਿਚ ਛਾਂਦਾਰ ਬੂਟੇ ਲਗਾਏ ਗਏ।

  • ਕਿਸਾਨਾਂ ਨੂੰ "ਹਰੇਕ ਟਿਊਬਵੈੱਲ ਤੇ 5 ਰੁੱਖ "ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ

ਫ਼ਰੀਦਕੋਟ :13 ਅਗਸਤ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ,ਲਗਾਏ ਇੱਕ  ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਗੁਰਬਾਣੀ ਦੇ ਮਹਾਂ ਵਾਕ "ਬਲਿਹਾਰੀ ਕੁਦਰਿਤ ਵਸਿਆ" ਨੂੰ ਸਮਰਪਿਤ ਵਣ ਮਹਾਂਉਤਸਵ ਮਨਾਉਣ ਮੌਕੇ ਪਿੰਡ ਬੀੜ ਭੋਲੂਵਾਲ ਦੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਟਿਊਬਵੈਲਾਂ ਉਪਰ ਛਾਂਦਾਰ ਬੂਟੇ ਲਗਾਏ ਗਏ। ਪਿੰਡ ਭੋਲੂਵਾਲਾ  ਵਿਚ  ਗੱਲਬਾਤ ਕਰਦਿਆਂ  ਡਾ. ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ  "ਹਰੇਕ ਟਿਊਬਵੈੱਲ ਉੱਪਰ ਪੰਜ ਰੁੱਖ"  ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਹਰੇਕ ਟਿਊਬਵੈੱਲ ਉੱਪਰ  ਘੱਟੋ ਘੱਟ ਪੰਜ ਰੁੱਖ ਲਗਾਉਣ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਵਿੱਚ ਆ ਰਹੀ ਤਬਦੀਲੀ ਕਾਰਨ ਵੱਧ ਰਹੀ ਗਰਮੀ ਅਤੇ ਡੂੰਘੇ ਜਾ ਰਹੇ ਜਮੀਨੀ ਪਾਣੀ ਤੇ ਕਾਬੂ ਪਾਉਣਾ ਹੈ ਅਤੇ  ਇਸ ਮੁਹਿੰਮ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਛਾਂਦਾਰ ਬੂਟੇ ਪੰਜਾਬ ਸਰਕਾਰ ਦੇ ਯਤਨਾ ਸਦਕਾ ਵਣ ਵਿਭਾਗ ਵੱਲੋਂ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ  ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹਨਾਂ ਦੀ ਦੇਖ-ਭਾਲ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਮਾਨਵਤਾ ਇਹਨਾਂ ਬੂਟਿਆਂ ਦਾ ਆਨੰਦ ਮਾਣ ਸਕੇ । ਉਨ੍ਹਾਂ ਕਿਹਾ ਕਿ ਜਿਸ ਵੀ ਕਿਸਾਨ ਨੂੰ ਟਿਉਬਵੈੱਲ ਉੱਪਰ ਲਗਾਉਣ ਲਈ ਬੂਟੇ ਚਾਹੀਦੇ ਹਨ ,ਆਪਣੇ ਹਲਕੇ ਦੇ  ਖੇਤੀਬਾੜੀ ਵਿਕਾਸ /ਵਿਸਥਾਰ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ। ਪਿੰਡ ਬੀੜ ਭੋਲੂ ਵਾਲਾ ( ਫਰੀਦਕੋਟ) ਵਿਖੇ ਅਗਾਂਹਵਧੂ ਕਿਸਾਨ ਅਤੇ ਵਾਤਾਵਰਣ ਪ੍ਰੇਮੀ ਸੁਰਜੀਤ ਸਿੰਘ ਸੰਘਾ ਆਪਣੀ ਮੋਟਰ ਤੇ ਛਾਂਦਾਰ ਦਰੱਖਤ ਲਾਉਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਮੌਸਮੀ ਹਾਲਾਤ ਜਿਸ ਵਿੱਚ ਲੰਬੀ ਔੜ ਅਤੇ ਸਾਡੇ ਆਲੇ-ਦੁਆਲੇ ਦੇ ਤਾਪਮਾਨ, ਫਸਲਾਂ ਉੱਪਰ ਇਸਦੇ ਮਾੜੇ ਅਸਰ ਨੂੰ ਦੇਖਦੇ ਹੋਏ, ਹਰ ਇੱਕ ਮਨੁੱਖ ਲਾਵੇ ਇੱਕ ਰੁੱਖ ਤੋਂ ਵੀ ਅੱਗੇ ਵਧਣ ਦਾ ਸਮਾਂ ਆ ਗਿਆ ਹੈ ਅਤੇ ਹਰ ਇੱਕ ਮਨੁੱਖ ਜਿੰਨੇ ਵੀ ਵੱਧ ਤੋਂ ਵੱਧ ਰੁੱਖ ਲਗਾ ਸਕਦਾ ਹੋਵੇ, ਲਾਉਣੇ ਚਾਹੀਦੇ ਹਨ, ਕਿਉਂਕਿ ਜਿੰਨੀ ਰੁੱਖਾਂ ਦੀ ਗਿਣਤੀ ਜਿਆਦਾ ਹੋਵੇਗੀ ਉਨ੍ਹਾਂ ਹੀ ਸਾਡੇ ਆਲੇ-ਦੁਆਲੇ ਦਾ ਤਾਪਮਾਨ ਠੀਕ ਰਹੇਗਾ ਅਤੇ ਮੀਂਹ ਵੀ ਜਿਆਦਾ ਪੈਣਗੇ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਜਗਜੀਤ ਸਿੰਘ ਵਾਂਦਰ, ਸੁਖਦੀਪ ਸਿੰਘ ਸੰਧੂ, ਸੁਖਮੰਦਰ ਸਿੰਘ ਸੇਖੋਂ, ਰਘਬੀਰ ਸਿੰਘ ਵਾਂਦਰ, ਰਾਜਵਿੰਦਰ ਸਿੰਘ ਔਲਖ, ਹਰਿੰਦਰ ਸਿੰਘ ਸੰਘਾ, ਗੁਰਤੇਜ ਸਿੰਘ ਸੰਧੂ, ਕੁਲਦੀਪ ਸਿੰਘ ਸਰਾਂ, ਜਗਦੀਪ ਸਿੰਘ ਵਾਂਦਰ, ਜਗਸੀਰ ਸਿੰਘ, ਚਮਕੌਰ ਸਿੰਘ ਭੱਟੀ ,ਭੋਲਾ ਸਿੰਘ ਸੰਧੂ,ਜਗਤਾਰ ਸਿੰਘ ਸਰਾਂ, ਹਰਪ੍ਰੀਤ ਸਿੰਘ ਜੱਗੂ, ਜਸਪ੍ਰੀਤ ਸਿੰਘ ਸਰਾਂ, ਬਲਵਿੰਦਰ ਸਿੰਘ ਸਰਾਂ, ਗੁਰਪ੍ਰੀਤ ਸਿੰਘ ਔਲਖ ਖੇਤੀ ਉਪ ਨਿਰੀਖਕ ਸਮੇਤ ਹੋਰ ਕਿਸਾਨ ਹਾਜ਼ਰ ਸਨ