ਡਿਪਟੀ ਕਮਿਸ਼ਨ ਨੇ ਜਿਲ੍ਹੇ ਦੀਆਂ 02 ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੇ

ਫਰੀਦਕੋਟ 7 ਜੂਨ : ਉਦਯੋਗ ਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ- 2020 ਤਹਿਤ ਬਿਲਡਿੰਗ ਪਲਾਨ, ਫਰੇਡ ਲਾਈਸੈਸ, ਸੀ.ਐਲ.ਯੂ. ਫਾਈਰ ਐਨ.ਓ.ਸੀ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵੱਲੋਂ ਬਿਲਡਿੰਗ ਪਲਾਨ ਅਪਰੂਪ ਅਤੇ ਸੋਂਪ ਐਕਟ ਅਧੀਨ ਰਜਿਸਟ੍ਰੇਸ਼ਨ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਅਤੇ ਸ੍ਰੀ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋ 02 ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋ ਵੱਧ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਐਕਟ ਅਧੀਨ ਜਿਲ੍ਹਾ ਫਰੀਦਕੋਟ ਵਿਖੇ ਉਦਯੋਗ ਵਿਭਾਗ ਦੇ ਆਨ-ਲਾਈਨ ਪੋਰਟਲ ਰਾਹੀ ਨਵੇਂ ਉਦਯੋਗ ਸਥਾਪਿਤ ਕਰਨ ਲਈ ਰਾਈਸ ਸੋਲਰ ਇਕਾਈਆਂ ਦੀਆਂ 13 ਪ੍ਰਤੀਬੇਨਤੀਆਂ ਪ੍ਰਾਪਤ ਹੋਈਆਂ ਹਨ ਅਤੇ ਇਕਾਈਆਂ ਪਾਸੋਂ ਆਨਲਾਈਨ ਪੋਰਟਲ ਰਾਹੀਂ ਹੀ ਬਣਦੀ ਫੀਸ ਜਮ੍ਹਾਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਐਕਟ ਦੀ ਪ੍ਰਵੀਜ਼ਨ ਅਨੁਸਾਰ ਇਹ ਸਾਰੀਆਂ ਐਨ.ਓ.ਸੀਜ਼ ਇੰਡਸਟ੍ਰੀਅਲ ਫੋਕਲ ਪੁਆਇੰਟ ਵਿਚੋਂ (03 ਦਿਨ ਅਤੇ ਫੋਕਲ ਪੁਆਇੰਟ ਤੋਂ ਬਾਹਰ 15 ਦਿਨਾਂ ਦੇ ਵਿਚ ਦੇਣੀ ਹੁੰਦੀ ਹੈ। ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਜਾਂ ਮਿਲਣ ਵਾਲੀਆਂ ਸਹੂਲਤਾਂ ਲਈ ਜਾਣਕਾਰੀ ਲੈਣੀ ਹੋਵੇ ਤਾਂ ਦਫਤਰ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਬੇਸਮੇਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਆ ਸਕਦੇ ਹਨ ਜਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਬਿਜਨਸ ਫਰਸਟ ਪੋਰਟਲ ਦੀ ਵੈਬ-ਸਾਈਟ pbindustries.gov.in ਤੇ ਜਾ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣੀ ਜਰੂਰਤ (ਸਰਵਿਸ ਜਾਂ ਰੈਗੂਲੇਟਰੀ) ਅਨੁਸਾਰ ਆਨ-ਲਾਈਨ ਅਪਲਾਈ ਕਰ ਸਕਦੇ ਹਨ ਅਤੇ ਨਿਰਧਾਰਤ ਸਮੇਂ ਅੰਦਰ ਲਾਭ ਲੈ ਸਕਦੇ ਹਨ।