ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਮੰਨਵੀ ਵਿਖੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

  • ਜਿਲ਼੍ਹਾ ਪ੍ਰਸਾਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਨਿਵਾਸ਼ੀਆਂ ਦੀ ਸਹੂਲਤ ਲਈ ਪਿੰਡ 'ਚ ਲਗਾਏ ਜਾ ਰਹੇ ਨੇ ਜਨ ਸੁਵਿਧਾ ਕੈਂਪ
  • ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ- ਡਾ ਪੱਲਵੀ

ਮਾਲੇਰਕੋਟਲਾ 04 ਸਤੰਬਰ 2024 : ਅੱਜ  ਜ਼ਿਲ੍ਹੇ ਦੇ ਪਿੰਡ ਮੰਨਵੀ ਵਿਖੇ ' ਆਪ ਦੀ ਸਰਕਾਰ ਆਪ ਦੇ ਦੁਆਰ ' ਤਹਿਤ ਲੱਗੇ ਜਨ ਸੁਵਿਧਾ ਕੈਂਪ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਉਪ ਮੰਡਲ ਮੈਜਿਸਟਰ੍ਰੇਟ ਸ੍ਰੀਮਤੀ ਸੁਰਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕਰਕੇ ਲੋਕਾਂ ਦੇ ਨਿੱਜੀ ਅਤੇ ਸਾਂਝੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ ਤਾਂ ਜੋ ਉਨ੍ਹਾਂ ਦੇ ਕੰਮ ਤੁਰੰਤ ਫੌਰੀ ਤੌਰ ਤੇ ਸੰਭਵ ਹੋ ਸਕਣ । ਇਸ ਮੌਕੇ ਡੀ.ਐਸ.ਪੀ.ਸ੍ਰੀ ਦਵਿੰਦਰ ਸਿੰਘ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਕ੍ਰਿਸ਼ਨ ਕੁਮਾਰ, ਵਿਧਾਇਕ ਅਮਰਗੜ੍ਹ ਸ੍ਰੀ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਸ੍ਰੀ ਕੁਲਵੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਤੇ ਮਸਲੇ ਲੈਕੇ ਪੁੱਜੇ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਵਾਏ। ਉਨ੍ਹਾਂ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ,ਦਿਵਿਆਂਗਜਨਾਂ ਦੀ ਪੈਨਸ਼ਨ, ਗਲੀਆਂ ਨਾਲੀਆਂ ਦੀ ਸਫਾਈ,ਗੰਦੇ ਪਾਣੀ ਦੀ ਨਿਕਾਸੀ,ਰਾਸ਼ਨ ਕਾਰਡ ਸਬੰਧੀ ,ਆਧਾਰ ਕਾਰਡ ਸਬੰਧੀ ਆਦਿ ਸਮੇਤ ਸਥਾਨਕ ਵਾਸੀਆਂ ਦੀਆਂ ਨਿੱਜੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਦੇ ਪਿੰਡ ਦੀ ਧਰਮਸ਼ਾਲਾ ਤੋ ਗੁਰੂਘਰ ਦੇ ਖਸਤਾ ਹੋਏ ਰਸਤੇ ਦੀ ਮੁਰੰਮਤ/ਮੁੜ ਉਸਾਰੀ ਦਾ ਮਸਲਾ ਵੀ ਧਿਆਨ ਵਿੱਚ ਲਿਆਂਦਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰਾ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ 'ਚ ਇੱਕ ਦਿਨ ਏ.ਡੀ.ਸੀ/ਐਸ.ਡੀ.ਐਮਜ਼. ਅਤੇ ਹੋਰ ਇੱਕ ਦਿਨ ਉਹ ਖ਼ੁਦ ਜਾਂਦੇ ਹਨ ।ਇਸ ਲਈ ਅਜਿਹੇ ਕੈਂਪ ਹਰੇਕ ਪਿੰਡ ਵਿੱਚ ਲਗਾਏ ਜਾਣਗੇ ਇਸ ਲਈ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾਂ ਹੀ ਤਿਆਰ ਰੱਖਣ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਨਿਵਾਸੀਆਂ ਸਮੇਤ ਕਿਸਾਨਾਂ ਨੂੰ ਪ੍ਰੇਰਿਤਿ ਕੀਤਾ ਕਿ ਉਹ ਆਪਣੇ ਖੇਤਾਂ ਦੀ ਰਹਿੰਦ ਖੂਹੰਦ  ਦਾ ਬਿਨ੍ਹਾਂ ਸਾੜੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਨੂੰ ਤਰਜੀਹ ਦੇਣ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸ਼ਲੀ ਰਹਿੰਦ ਖੂਹੰਦ ਦੇ ਨਿਪਟਾਰੇ ਸਬੰਧੀ ਹਰ ਤਰ੍ਹਾਂ ਦੀ ਸੰਭਾਵੀ ਮਦਦ ਮੁਹੱਈਆਂ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਇਸ ਦਾ ਬਿਨ੍ਹਾਂ ਅੱਗਾਂ ਲਗਾਏ ਯੌਗ ਪ੍ਰਬੰਧਨ ਕਰ ਸਕਣ । ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਫਸ਼ਲੀ ਪ੍ਰਬੰਧਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਦੂਜੇ ਕਿਸਾਨ ਵੀਰਾਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ ।