ਡਿਪਟੀ ਕਮਿਸ਼ਨਰ ਨੇ ਕੌਰੇਆਣਾ ਵਿਖੇ ਵਿਸ਼ੇਸ਼ ਕੈਂਪ ਲਾ ਕੇ ਸੁਣੀਆਂ ਸਮੱਸਿਆਵਾਂ

ਬਠਿੰਡਾ, 28 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ  ਜ਼ਿਲ੍ਹੇ ਦੇ ਪਿੰਡ ਕੌਰੇਆਣਾ ਦੀ ਧਰਮਸ਼ਾਲਾ ਵਿਖੇ "ਪੰਜਾਬ ਸਰਕਾਰ ਤੁਹਾਡੇ ਦੁਆਰ" ਤਹਿਤ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਕੀਤਾ। ਇਸ ਮੌਕੇ ਪਿੰਡ ਕੌਰੇਆਣਾ ਤੋਂ ਇਲਾਵਾ ਮਿਰਜੇਆਣਾ, ਗਹਿਲੇਵਾਲਾ, ਨਥੇਹਾ ਅਤੇ ਗੋਲੇਵਾਲਾ ਆਦਿ ਪਿੰਡਾਂ ਦੀਆਂ ਸਾਂਝੀਆਂ ਤੇ  ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉਥੇ ਕਈ ਹੋਰ ਸਮੱਸਿਆਵਾਂ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਸਪੈਸ਼ਲ ਕੈਂਪ ਦੌਰਾਨ ਸਿੱਖਿਆ, ਸਿਹਤ, ਪੀਣ ਵਾਲਾ ਪਾਣੀ, ਨਹਿਰੀ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ/ਨਾਲੀਆਂ, ਬਿਜਲੀ, ਮਗਨਰੇਗਾ, ਛੱਪੜਾਂ ਦੀ ਸਾਫ਼-ਸਫ਼ਾਈ ਆਦਿ ਤੋਂ ਇਲਾਵਾ ਆਮ ਲੋਕਾਂ ਦੀਆਂ  ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸਬੰਧੀ ਆਪਣੀਆਂ ਸਮੱਸਿਆਵਾਂ ਪੇਸ਼ ਕੀਤੀਆਂ ਗਈਆਂ।  ਇਨ੍ਹਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਹੋਰ ਜਾਇਜ਼ ਸਮੱਸਿਆਵਾਂ ਦੇ ਹੱਲ ਕਰਨ ਲਈ ਲੋੜੀਂਦੇ ਆਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾੳਣ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਐਡੀਸ਼ਨਲ  ਡਿਪਟੀ ਕਮਿਸ਼ਨਰ ਵਿਕਾਸ ਡਾ. ਰੁਪਿੰਦਰ ਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ  ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ  ਪੰਕਜ, ਲੀਡ ਬੈਂਕ ਮਨੇਜ਼ਰ ਸ਼੍ਰੀਮਤੀ ਮੰਜੂ ਮਲਹੋਲਤਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੈਡਮ ਅੰਕਿਤਾ ਅਗਰਵਾਲ, ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ ਦੇ ਨਿੱਜੀ ਸਹਾਇਕ  ਕੁਲਦੀਪ ਸਿੰਘ,  ਕੇਵਲ ਸਿੰਘ ਅਤੇ ਪ੍ਰਗਟ ਸਿੰਘ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਤੇ ਮੋਹਤਬਰ ਵਿਅਕਤੀ ਸ਼ਾਮਲ ਸਨ।