ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਅਧੀਨ ਆਉਂਦੇ ਵੱਖ ਵੱਖ ਕੰਮਾਂ ਸਬੰਧੀ ਕੀਤੀ ਵਿਚਾਰ ਚਰਚਾ

  • ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੈੱਡ ਕਰਾਸ ਅਧੀਨ ਆਉਂਦੇ ਕੰਮਾਂ ਨੂੰ ਕਰਨ ਲਈ ਦਿੱਤੇ ਲੋੜੀਂਦੇ ਨਿਰਦੇਸ਼

ਫਾਜ਼ਿਲਕਾ 20 ਜੁਲਾਈ : ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਸ਼ਾਖਾ ਫਾਜ਼ਿਲਕਾ ਵੱਲੋਂ ਕੀਤੇ ਗਏ ਅਤੇ ਚੱਲ ਰਹੇ ਕੰਮਾਂ ਦਾ ਰਿਵਿਊ ਕੀਤਾ ਗਿਆ। ਉਨ੍ਹਾਂ ਰੈੱਡ ਕਰਾਸ ਸ਼ਾਖਾ ਤੋਂ ਵੱਖ ਵੱਖ ਲੋਕ ਭਲਾਈ ਲਈ ਖਰਚ ਕੀਤੀ ਰਕਮ ਆਦਿ ਦੀ ਵੀ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੱਤਰ ਰੈੱਡ ਕਰਾਸ ਪ੍ਰਦੀਪ ਗੱਖੜ ਸਮੇਤ ਵਿਭਾਗੀ ਅਧਿਕਾਰੀਆਂ ਨਾਲ ਰੈੱਡ ਕਰਾਸ ਵੱਲੋਂ ਕੀਤੇ ਗਏ ਕੰਮਾਂ ਤੇ ਖ਼ਰਚ ਕੀਤੀ ਗਈ ਰਾਸ਼ੀ ਦੇ ਵੇਰਵੇ, ਸ਼ਾਖਾ ਵੱਲੋਂ ਪੈਂਡਿੰਗ ਪਏ ਕੰਮਾਂ, ਦੁਕਾਨਾਂ ਦੇ ਕਿਰਾਏ ਅਤੇ ਰੈੱਡ ਕਰਾਸ ਸੋਸਾਇਟੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।