ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟੰਗ

  • ਅਧਿਕਾਰੀ ਸੰਭਾਵੀ ਹੜ੍ਹਾਂ ਦੇ ਬਚਾਅ ਲਈ ਕਰਨ ਪੁਖਤਾ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ 26 ਜੂਨ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਿ਼ਲ੍ਹਾ ਹੜ੍ਹ ਕੰਟਰੋਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਇਸ ਮੀਟਿੰਗ ਵਿੱਚ ਸ੍ਰੀ ਬਿਕਰਮਜੀਤ ਸਿੰਘ ਸੇ਼ਰਗਿੱਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ, ਸ੍ਰੀਮਤੀ ਸਰੋਜ ਰਾਣੀ ਜਿ਼ਲ੍ਹਾ ਮਾਲ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਤੇ ਕੰਟਰੋਲ ਕਰਨ ਲਈ ਸਾਰੀਆਂ ਡਰੇਨਾਂ ਦੀ ਸਫਾਈ 10 ਜੁਲਾਈ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਈ ਜਾਵੇ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਜਿ਼ਲ੍ਹਾ ਦੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇ ਅਤੇ ਜੋ ਛੱਪੜਾ ਵਿੱਚ ਪਾਣੀ ਮੌਜੂਦ ਹੈ, ਇਸ ਪਾਣੀ ਦੀ ਨਿਕਾਸੀ ਕੀਤੀ ਜਾਵੇ ਅਤੇ ਛੱਪੜਾਂ ਤੇ ਜੋ ਮੋਟਰਾਂ ਲੱਗੀਆਂ ਹਨ, ਚਾਲੂ ਹਾਲਤ ਵਿੱਚ ਰੱਖੀਆਂ ਜਾਣ  ਤਾਂ ਜੋ ਬਰਸਾਤ ਦੌਰਾਨ ਪਿੰਡ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਸਬੰਧਿਤ ਕਾਰਜ ਸਾਧਕ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਸੀਵਰੇਜਾਂ ਦੇ ਮੈਨ ਹੋਲਾਂ ਦੀ ਸਫਾਈ ਨਿਰੰਤਰ ਰੱਖ ਜਾਵੇ । ਉਹਨਾਂ ਇਹ ਵੀ ਹਦਾਇਤ ਕੀਤੀ ਕਿ ਬਰਸਾਤੀ ਸੀਜਨ ਤੇ ਕੰਟਰੋਲ ਰੱਖਣ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤੀ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।