ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਸਬੰਧੀ ਕੀਤੀ ਰੀਵਿਊ ਮੀਟਿੰਗ

  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ

ਫਰੀਦਕੋਟ 22 ਜਨਵਰੀ : ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਇਸ ਰਾਸ਼ਟਰੀ ਮਹਾਉਤਸਵ ਵਿੱਚ ਤਨ-ਮਨ ਨਾਲ ਪੁੱਜ ਕੇ ਡਿਊਟੀ ਨਿਭਾਉਣ ਦਾ ਹੋਕਾ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਖੁਰਾਕ ਤੇ ਸਿਵਲ ਸਪਲਾਈ,ਉਪਭੋਗਤਾ ਮਾਮਲੇ,ਜੰਗਲੀ ਜੀਵ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ  ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।   ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ. ਪੰਜਾਬ ਪੁਲਿਸ, ਹੋਮ ਗਾਰਡ, ਐਨ ਸੀ ਸੀ  ਅਤੇ ਸਕਾਊਟ ਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਸਬੰਧੀ ਰਿਹਰਸਲ ਸਮੇਂ ਸਿਰ ਮੁਕੰਮਲ ਕਰਵਾ ਲੈਣ। ਉਨਾਂ ਦੱਸਿਆ ਕਿ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਰਹਿੰਦੇ ਬਾਕੀ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।