ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਫ਼ਰੀਦਕੋਟ 14 ਮਾਰਚ : ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ  4000 ਰੁਪਏ ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਨਵੇਂ ਆਏ ਕੇਸਾਂ ਨੂੰ ਵੀ ਅਪਰੂਵ ਕੀਤਾ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸ, ਗੁੰਮਸ਼ੁਦਾ, ਅਡਾਪਸ਼ਨ ਕੇਸਾਂ ਸਬੰਧੀ, ਬਾਲ ਭਿਖਿਆ, ਬਾਲ ਮਜਦੂਰੀ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਵੱਲੋਂ ਦੱਸਿਆ ਗਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ। ਬਾਲ ਭਲਾਈ ਕਮੇਟੀ ਵੱਲੋਂ ਕੀਤੇ ਕੰਮਾਂ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਾਂਦੇ ਕੰਮਾਂ ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਚੇਅਰਪਰਸਨ ਬਾਲ ਭਲਾਈ ਕਮੇਟੀ, ਹਰਦਾਸ ਸਿੰਘ, ਮੈਂਬਰ ਬਾਲ ਭਲਾਈ ਕਮੇਟੀ, ਫਰੀਦਕੋਟ ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ ਡੀ.ਐਸ.ਪੀ (ਸੀ.ਏ.ਡਬਲਿਊ) ਰਾਜਨ ਪਾਲ, ਸੀਨੀਅਰ ਸਹਾਇਕ ਰੈੱਡ ਕਰਾਸ, ਨੀਲ ਕੰਠ, ਪ੍ਰਧਾਨ, ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ, ਦੀਪਕ ਸ਼ਰਮਾ ਪ੍ਰੋਟੈਕਸ਼ਨ ਅਫਸਰ.ਆਈ.ਸੀ, ਸੁਖਮੰਦਰ ਸਿੰਘ ਅਤੇ ਡਾਟਾ ਐਂਟਰੀ ਉਪਰੇਟਰ, ਬਾਲ ਭਲਾਈ ਕਮੇਟੀ, ਫਰੀਦਕੋਟ ਜਗਸੀਰ ਸਿੰਘ ਆਦਿ ਹਾਜਰ ਸਨ।