ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਬੋਹਰ ਦੇ ਵੱਖ ਵੱਖ ਵਿਕਾਸ ਪ੍ਰੋਜ਼ੈਕਟਾਂ ਸਬੰਧੀ ਮੀਟਿੰਗ

  • ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਤੈਅ ਸਮੇਂ ਅੰਦਰ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਫਾਜ਼ਿਲਕਾ 27 ਜੂਨ : ਡਿਪਟੀ ਕਮਿਸ਼ਨਰ ਫਾਜਿ਼ਲਕਾ- ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਡਾ: ਸੇਨੂ ਦੁੱਗਲ ਆਈ.ਏ.ਐਸ ਨੇ ਮਗਨਰੇਗਾ ਤਹਿਤ ਚੱਲ ਰਹੇ ਅਬੋਹਰ ਦੇ ਵੱਖ ਵੱਖ ਵਿਕਾਸ ਪ੍ਰੋਜ਼ੈਕਟਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਇਸ ਮੌਕੇ ਉਨ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮਗਨਰੇਗਾ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਦੇ ਕੰਮ ਸ਼ੁਰੂ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦੀ ਨਿਪਟਾਇਆ ਜਾਵੇ ਅਤੇ ਚੱਲ ਰਹੇ ਵਿਕਾਸ ਕੰਮਾਂ ਨੂੰ ਮਿੱਥੇ ਟੀਚੇ ਅਨੁਸਾਰ ਮੁਕਮੰਲ ਕਰ ਲਿਆ। ਉਨ੍ਹਾਂ ਬੀ.ਡੀ.ਪੀ.ਓ ਅਬੋਹਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਗਨਰੇਗਾ ਤਹਿਤ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾਣ ਤੇ ਬਰਸਾਤੀ ਮੌਸਮ ਨੂੰ ਦੇਖਦਿਆਂ ਪਿੰਡਾਂ ਵਿੱਚ ਛੱਪੜਾਂ ਦੀ ਸਾਫ ਸਫਾਈ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਵਿਕਾਸ ਕੰਮਾਂ  ਅਤੇ ਸਕੀਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਬੀ.ਡੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਅਮਿਤ ਪੰਚਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਗਗਨ ਸਮੇਤ ਪੰਚਾਇਤੀ ਰਾਜ ਤੇ ਮਗਨਰੇਗਾ ਦਾ ਸਟਾਫ ਮੌਜੂਦ ਸਨ।