ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਫਾਈ ਕਰਮਚਾਰਨਾਂ ਤੋਂ ਬੰਨਵਾਈ ਰੱਖੜੀ

  • ਡਿਪਟੀ ਕਮਿਸ਼ਨਰ ਨੇ ਰੱਖੜੀ ਦੇ ਤਿਉਹਾਰ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ

ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਆਪਣੇ ਦਫਤਰ ਵਿਖੇ ਕੰਮ ਕਰਨ ਵਾਲੀਆਂ ਕਰਮਚਾਰਨਾਂ ਤੋਂ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਵਾਈ। ਇਸ ਮੌਕੇ ਰੱਖੜੀ ਬੰਨ ਕੇ ਕਰਮਚਾਰਨਾ ਵੱਲੋਂ ਡਿਪਟੀ ਕਮਿਸ਼ਨਰ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ਡਿਪਟੀ ਕਮਿਸ਼ਨਰ ਨੇ ਭੈਣ ਭਰਾ ਦੇ ਇਸ ਤਿਉਹਾਰ ਦੇ ਮੌਕੇ ਤੇ ਉਹਨਾਂ ਨੂੰ ਸੁਭਕਾਮਨਾਵਾਂ ਦਿੱਤੀਆਂ। ਰੱਖੜੀ ਬੰਨਣ ਵਾਲੀਆਂ ਸਫਾਈ ਕਰਮਚਾਰਨਾਂ ਨੇ ਕਿਹਾ ਕਿ ਉਹਨਾਂ ਲਈ ਇਹ ਇੱਕ ਮਾਣ ਵਾਲਾ ਦਿਨ ਸੀ ਜਦ ਉਹਨਾਂ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਰੱਖੜੀ ਬੰਨ ਕੇ ਇਸ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਦਿਨ ਦੀਆਂ ਸੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਤਿਉਹਾਰ ਸਾਨੂੰ ਆਪਸੀ ਸਾਂਝਾ ਮਜਬੂਤ ਕਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਇਹ ਸਾਨੂੰ ਸਾਡੀ ਅਮੀਰ ਵਿਰਾਸਤ ਨਾਲ ਵੀ ਜੋੜਦੇ ਹਨ।