ਡਿਪਟੀ ਕਮਿਸ਼ਨਰ ਮਰੀਜ਼ਾਂ ਦਾ ਹਾਲ ਚਾਲ ਜਾਣਨ ਲਈ ਖੁਦ ਪਹੁੰਚੇ ਸਿਵਲ ਹਸਪਤਾਲ ਫਾਜ਼ਿਲਕਾ

  • ਗਰਭਪਤੀ ਔਰਤਾਂ ਤੇ ਇਲਾਜ ਕਰਵਾਉਣ ਆਏ ਲੋਕਾਂ ਦਾ ਲਿਆ ਫੀਡ ਬੈਕ

ਫਾਜਿਲਕਾ, 6 ਮਈ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ.ਏ.ਐਸ ਵੱਲੋਂ ਸ਼ਨੀਵਾਰ ਨੂੰ ਫਾਜਿਲਕਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਜੱਚਾ ਬੱਚਾ ਵਾਰਡ ਸਮੇਤ ਵੱਖ-ਵੱਖ ਵਾਰਡਾਂ ਦਾ ਚੈਕਿੰਗ ਕਰਕੇ ਇੱਥੇ ਭਰਤੀ ਗਰਭਵਤੀ ਮਹਿਲਾਵਾਂ ਤੇ ਹੋਰ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸੇਸ਼ ਤੌਰ ਤੇ ਹਸਪਤਾਲ ਵਿਚ ਸਫਾਈ ਵਿਵਸਥਾ ਵਿਚ ਹੋਰ ਸੁਧਾਰ ਅਤੇ ਵਾਹਨਾਂ ਦੀ ਪਾਰਕਿੰਗ ਸੁਚੱਜੇ ਢੰਗ ਨਾਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਐਂਬੂਲੈਂਸ ਵੈਨ ਦਾ ਨਿਰੀਖਣ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ ਨੂੰ ਇਸ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ/ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿਚ ਸਿਹਤ ਸਹੂਲਤਾਂ ਤੇ ਵਿਸੇਸ਼ ਤੱਵਜੋ ਦਿੱਤੀ ਜਾ ਰਹੀ ਹੈ ਜਿਸ ਤਹਿਤ ਹੀ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਕ ਵੀ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਚੈਕਿੰਗ ਦਾ ਮੁੱਖ ਮਕਸਦ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਜਾਂ ਨਹੀਂ ਬਾਰੇ ਜਾਣਕਾਰੀ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਫੀਡਬੈਕ ਲਿਆ ਗਿਆ ਹੈ ਕਿ ਕੀ ਉਨ੍ਹਾਂ ਨੂੰ ਸਰਕਾਰ ਦੀ ਹਰ ਸਿਹਤ ਸਹੂਲਤ ਦਾ ਲਾਭ ਮਿਲ ਰਿਹਾ ਹੈ। ਇਸ ਉਪਰੰਤ ਉਨ੍ਹਾਂ ਹਸਪਤਾਲ ਦੇ ਸਟਾਫ਼ ਨੂੰ ਸਖ਼ਤ ਹਦਾਇਤਾਂ ਕਰਦੇ ਹੋਏ ਮਰੀਜ਼ਾਂ ਨੂੰ ਨਿਰਵਿਘਨ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਲਈ ਕਿਹਾ। ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦਾ ਲਾਭ ਆਮ ਜਨਤਾ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਸਿਹਤ ਸਹੂਲਤਾਂ ਲੈਣ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਸ ਮੌਕੇ ਉਨ੍ਹਾਂ ਉਨ੍ਹਾਂ ਇਲਾਜ ਕਰਵਾਉਣ ਆਏ ਮਰੀਜ਼ਾਂ/ਵਾਰਸਾਂ ਨਾਲ ਵੀ ਗੱਲਬਾਤ ਕੀਤੀ ਤੇ ਅਧਿਕਾਰੀਆਂ ਨੂੰ ਹੋਰ ਸੁਧਾਰ ਲਈ ਆਦੇਸ਼ ਦਿੱਤੇ। ਇਸ ਮੌਕੇ ਐੱਸ.ਐੱਮ.ਓ ਫਾਜ਼ਿਲਕਾ ਡਾ. ਰੋਹਿਤ ਗੋਇਲ, ਡਾ. ਐਰਿਕ, ਡਾ. ਅਰਪਿਤ, ਡਾ. ਨਿਸਾਂਤ, ਡਾ. ਬੁਪੇਨ, ਪਾਰਸ ਕਟਾਰੀਆ, ਪ੍ਰਦੀਪ ਕੁਮਾਰ ਸਮੇਤ ਸਿਵਲ ਹਸਤਪਾਲ ਦਾ ਸਟਾਫ ਵੀ ਮੌਜੂਦ ਸੀ।