ਡਿਪਟੀ ਕਮਿਸ਼ਨਰ ਨੇ 6 ਤੇ 7 ਨਵੰਬਰ ਨੂੰ ਲੱਗਣ ਵਾਲੇ ਆਧਾਰ ਕਾਰਡ ਇੰਨਰੋਲਮੇਂਟ/ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਕੀਤਾ ਜਾਰੀ

  • ਵੱਧ ਤੋਂ ਵੱਧ ਲੋਕਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ 3 ਨਵੰਬਰ : ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ ਸਕੀਮਾਂ ਦਾ ਲਾਹਾ ਵਿਅਕਤੀ ਨੂੰ ਮਿਲਦਾ ਹੈ। ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਵਿਅਕਤੀਆਂ ਵੱਲੋਂ ਆਪਣੇ ਆਧਾਰ ਕਾਰਡਾਂ ਨੂੰ ਅਪਡੇਟ ਨਹੀਂ ਕਰਵਾਇਆ ਜਾਂਦਾ ਜਿਸ ਨਾਲ ਉਹਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਵਿੱਚ ਮੁਸ਼ਕਿਲ ਪੇਸ਼ ਆ ਜਾਂਦੀ ਹੈ ਇਸ ਲਈ ਹਰੇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਵਾਉਣ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਹਰੇਕ ਵਿਅਕਤੀ ਦੇ ਆਧਾਰ ਕਾਰਡ ਦੀ ਇੰਨਰੋਲਮੇਂਟ ਅਤੇ ਇਸਦੀ ਅਪਡੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਦੇ ਚੋਣਵੇਂ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਧਾਰ ਕਾਰਡ  ਇੰਨਰੋਲਮੇਂਟ ਅਤੇ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਨਵੰਬਰ ਨੂੰ ਮੋਗਾ -1 ਦੇ ਆਂਗਣਵਾੜੀ ਸੈਂਟਰ ਮੈਹਰੋਂ, ਸਰਕਾਰੀ ਪ੍ਰਾਇਮਰੀ ਸਕੂਲ ਚੂਹੜਚੱਕ ਵਿਖੇ, ਮੋਗਾ-2 ਦੇ ਆਂਗਣਵਾੜੀ ਸੈਂਟਰ ਦੌਲਤਪੁਰਾ ਨੀਵਾਂ ਵਿਖੇ, ਬਲਾਕ ਬਾਘਾਪੁਰਾਣਾ ਦੇ ਨੱਥੂ ਵਾਲਾ ਗਰਬੀ ਪਿੰਡ ਅਤੇ ਆਂਗਣਵਾੜੀ ਸੈਂਟਰ ਬਾਘਾਪੁਰਾਣਾ ਵਿਖੇ ਕੈਂਪ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਬਲਾਕ ਨਿਹਾਲ ਸਿੰਘ ਵਾਲਾ ਦੇ ਕੁੱਸਾ ਪਿੰਡ, ਬਲਾਕ ਧਰਮਕੋਟ ਦੇ ਪਿੰਡ ਖੰਭਾ ਤੇ ਆਂਗਣਵਾੜੀ ਸੈਂਟਰ ਕੋਟ ਈਸੇ ਖਾਂ ਵਿਖੇ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7 ਨਵੰਬਰ ਨੂੰ ਮੋਗਾ -1 ਦੇ ਆਂਗਣਵਾੜੀ ਸੈਂਟਰ ਖੋਸਾ ਕੋਟਲਾ, ਸਰਕਾਰੀ ਪ੍ਰਾਇਮਰੀ ਸਕੂਲ  ਬੁੱਟਰ ਵਿਖੇ, ਮੋਗਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਮਨਾਵਾਂ, ਆਂਗਣਵਾੜੀ ਸੈਂਟਰ ਦੌਲਤਪੁਰਾ ਨੀਂਵਾ ਵਿਖੇ, ਬਲਾਕ ਬਾਘਾਪੁਰਾਣਾ ਦੇ ਆਂਗਣਵਾੜੀ ਸੈਂਟਰ ਭਲੂਰ ਤੇ ਬਾਘਾਪੁਰਾਣਾ ਵਿਖੇ ਕੈਂਪ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਬਲਾਕ ਨਿਹਾਲ ਸਿੰਘ ਵਾਲਾ ਦੇ ਸਮਾਧਭਾਈ ਪਿੰਡ, ਬਲਾਕ ਧਰਮਕੋਟ ਦੇ ਪਿੰਡ ਖੋਸਾ ਰਣਧੀਰ ਤੇ ਆਂਗਣਵਾੜੀ ਸੈਂਟਰ ਕੋਟ ਈਸੇ ਖਾਂ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸਨਰ ਨੇ ਸੰਬਧਤ ਪਿੰਡਾਂ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਜਿਕਰਯੋਗ ਹੈ ਕਿ ਇਹ ਕੈਂਪ 30 ਨਵੰਬਰ ਤੱਕ ਵੱਖ ਵੱਖ ਪਿੰਡਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲਗਾਏ ਜਾਣਗੇ।