ਡਿਪਟੀ ਕਮਿਸ਼ਨਰ ਨੇ ਸਹਿਰ ਦੇ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

  • ਕਿਹਾ, ਸਫਾਈ ਪ੍ਰਬੰਧਾਂ ਵਿੱਚ ਕੋਈ ਢਿੱਲ ਜਾਂ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ
  • ਚੰਗਾ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ 15 ਅਗਸਤ ਦੇ ਸੁਤੰਤਰਤਾ ਦਿਵਸ ਤੇ ਕੀਤਾ ਜਾਵੇਗਾ ਸਨਮਾਨਿਤ

ਫਾਜ਼ਿਲਕਾ, 11 ਅਗਸਤ : 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਸਟੇਡੀਅਮ, ਬਾਰਡਰ ਰੋਡ ਅਤੇ ਸਹਿਰ ਦੇ ਵੱਖ-ਵੱਖ ਵਾਰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਖਤ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ਤੇ ਕਿਤੇ ਵੀ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਤੇ ਇਸ ਕੰਮ ਵਿੱਚ ਕੋਈ ਵੀ ਢਿੱਲ ਜਾਂ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ ਵੀ ਹਾਜ਼ਰ ਸਨ। ਚੈਕਿੰਗ ਦੌਰਾਨ ੳਨ੍ਹਾਂ ਸਫਾਈ ਸੇਵਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੀਆਂ ਥਾਵਾਂ ਤੇ ਸਫਾਈ ਪ੍ਰਬੰਧ ਬਹੁਤ ਵਧੀਆ ਹਨ ਉੱਥੇ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ 15 ਅਗਸਤ ਦੇ ਸੁਤੰਤਰਤਾ ਦਿਵਸ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵੀ ਬੇਹਿਤਰ ਬਣਾਇਆ ਜਾਵੇ। ਇਸ ਦੌਰਾਨ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਤੇ ਸੈਨਟਰੀ ਇੰਸਪੈਕਟਰਾਂ ਵੱਲੋਂ ਸਹਿਰ ਦੀ ਸਾਫ ਸਫਾਈ ਨੂੰ ਜਲਦੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਕੂੜੇ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਲੋਕਾਂ ਦੀ ਭਾਗੇਦਾਰੀ ਬਹੁਤ ਜਰੂਰੀ ਹੈ। ਉਹ ਲੋਕਾ ਨੂੰ ਕਿਹਾ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਆਪਣੇ ਗਿੱਲੇ ਕੂੜੇ ਨੂੰ ਹਰੇ ਡਸਟਬਿਨ ਅਤੇ ਸੁੱਕੇ ਕੂੜੇ ਕਰਕਟ ਨੂੰ ਨੀਲੇ ਡਸਟਬਿਨ ਵਿੱਚ ਹੀ ਰੱਖਣ।
ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਮੰਗਤ ਕੁਮਾਰ, ਸੈਨੇਟਰੀ ਇੰਸਪੈਕਟਰ ਜਗਦੀਪ ਸਿੰਘ ਅਤੇ ਚੀਫ ਸੈਨਟਰੀ ਇੰਸਪੈਕਟਰ ਨਰੇਸ਼ ਖੇੜਾ ਵੀ ਹਾਜ਼ਰ ਸਨ।