ਸੰਸਦ ਮੈਂਬਰ ਮਾਨ ਵੱਲੋਂ ਹਲਕੇ ਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ : ਪ੍ਰੋਫੈਸਰ ਪਟਿਆਲਾ 

  •  ਕਸਬਾ ਮਹਿਲ ਕਲਾਂ ਵਿਖੇ ਪਾਰਟੀ ਵੱਲੋਂ ਖੁੱਲ੍ਹੇ ਦਫਤਰ ਦਾ ਉਦਘਾਟਨ ਕੀਤਾ                                                

ਮਹਿਲ ਕਲਾਂ 20 ਫਰਬਰੀ (ਗੁਰਸੇਵਕ ਸਿੰਘ ਸਹੋਤਾ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਦੀ ਦਿੱਤੀ ਹੋਈ ਤਾਕਤ ਸਦਕਾ ਹਲਕੇ ਦੇ ਲੋਕਾਂ ਦੀ ਆਵਾਜ਼ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕੀਤੀ ਜਾ ਰਹੀ ਹੈ ਇਹ ਵਿਚਾਰ ਸਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਰਨਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ ਪਟਿਆਲਾ ਨੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਵਿਖੇ ਪਾਰਟੀ ਵੱਲੋਂ ਖੋਲ੍ਹੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪਾਰਲੀਮੈਂਟ ਦੇ ਕੋਟੇ ਦੀ ਜਾਰੀ ਕੀਤੀ ਗ੍ਰਾਂਟ ਨਾਲ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਵਰਕਰਾਂ ਤੇ ਆਗੂਆਂ ਦੇ ਸਹਿਯੋਗ ਨਾਲ ਬਿਨਾਂ ਕਿਸੇ ਵਿਤਕਰੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੀ ਜਾਵੇਗੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਅੰਦਰ ਪਾਰਟੀ ਦਫ਼ਤਰ ਖੋਲ੍ਹ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਅਗਲੇ ਆਉਣ ਵਾਲੇ ਪਾਰਟੀ ਪ੍ਰੋਗਰਾਮ ਚਲਾਏ ਜਾਣਗੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਹੁਣੇ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ ਉਹਨਾਂ ਸਮੂਹ ਵਰਕਰਾਂ ਤੇ ਆਮ ਲੋਕਾਂ ਨੂੰ ਹਲਕੇ ਦੀ ਸਾਰੀ ਤਰੱਕੀ ਅਤੇ ਸਿੱਖ ਮਸਲਿਆਂ ਨੂੰ ਹੱਲ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਿਲਾਂ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ, ਸੁਖਵਿੰਦਰ ਸਿੰਘ ਪੱਪੂ, ਜਥੇਦਾਰ ਬਲਦੇਵ ਸਿੰਘ ਗੰਗਹੋਰ, ਸਰਪੰਚ ਸੁਖਵਿੰਦਰ ਸਿੰਘ, ਨੰਬਰਦਾਰ ਲਾਭ ਸਿੰਘ, ਅਜਮੇਰ ਸਿੰਘ ਭੱਠਲ, ਜਸਵੀਰ ਸਿੰਘ ਜੱਸਾ ਮਾਣਕੀ, ਬਲਦੇਵ ਸਿੰਘ ਮਹਾਜਨ, ਅਵਤਾਰ ਸਿੰਘ ਕੁਤਬਾ, ਮਲਕੀਤ ਸਿੰਘ ਮਹਿਲ ਖੁਰਦ,  ਗੋਬਿੰਦ ਸਿੰਘ ਚੁਹਾਣਕੇ, ਜਸਵੀਰ ਸਿੰਘ ਸੰਘੇੜਾ, ਨਛੱਤਰ ਸਿੰਘ ਮਾਂਗੇਵਾਲ,  ਚਮਕੌਰ ਸਿੰਘ ਸਹਿਜੜਾ, ਪ੍ਰਗਟ ਸਿੰਘ ਕੁਰੜ, ਜਗਸੀਰ ਸਿੰਘ ਛੀਨੀਵਾਲ, ਮਹਿੰਦਰ ਸਿੰਘ ਮਹਿਲ ਕਲਾਂ,ਭੋਲਾ ਸਿੰਘ ਕਲਾਲਾ, ਅਵਤਾਰ ਸਿੰਘ ਮਹਿਲ ਕਲਾਂ, ਭੋਲਾ ਸਿੰਘ, ਦਰਸ਼ਨ ਸਿੰਘ ਗੁੰਮਟੀ, ਇੰਦਰਜੀਤ ਸਿੰਘ ਮਾਂਗੇਵਾਲ, ਅਮਰਿੰਦਰ ਸਿੰਘ ਭੱਠਲ, ਹਰਮਨਦੀਪ ਸਿੰਘ, ਗੁਰਪਾਲ ਸਿੰਘ  ਪ੍ਰਗਟ ਸਿੰਘ, ਬਲਵਿੰਦਰ ਸਿੰਘ  ਕਰਮਜੀਤ ਸਿੰਘ,ਬੀਬੀ ਅਮਰਜੀਤ ਕੌਰ, ਮੇਜਰ ਸਿੰਘ ਢੀਡਸਾਂ,ਪਸੌਰਾ ਸਿੰਘ ਸੋਢਾ,ਗੁਰਦੇਵ ਸਿੰਘ , ਮੇਜਰ ਸਿੰਘ ਕਲੇਰ, ਚਰਨਜੀਤ ਸਿੰਘ ਗੰਗਹੋਰ, ਦਰਸ਼ਨ ਸਿੰਘ ਸੰਧੂ ਬੀਬੀ ਚਰਨਜੀਤ ਕੌਰ, ਸਾਧੂ ਸਿੰਘ ਠੁੱਲੀਵਾਲ, ਸੁਰਿੰਦਰ ਸਿੰਘ ਸਹੌਰ,ਸੁਖਦੇਵ ਸਿੰਘ ਰਾਗੀ ਰਣਜੀਤ ਸਿੰਘ ਛੀਨੀਵਾਲ, ਤਾਰਾ ਸਿੰਘ ਸਹਿਜੜਾ,ਕੌਰ ਸਿੰਘ ਅਤੇ ਜਾਗਰ ਸਿੰਘ ਹਾਜ਼ਰ ਸਨ।