ਧਰਮਜ ਕਰੌਪ ਕੰਪਨੀ ਵਲੋਂ ਤਲਵੰਡੀ ਰਾਏ ਦੇ ਸਕੂਲ ਨੂੰ ਪੇਪਰ ਬੋਰਡ ਦਿੱਤੇ 

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਤਲਵੰਡੀ ਰਾਏ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸੈਂਟਰ ਸਕੂਲ ਵਿਖੇ ਧਰਮਜ ਕਰੌਪ ਕੰਪਨੀ ਵਲੋਂ ਸਕੂਲ ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਸੌ ਪੇਪਰ ਬੋਰਡ ਸਕੂਲ ਪ੍ਰਬੰਧਕਾਂ ਨੂੰ ਦਿੱਤੇ ਗਏ। ਇਸ ਮੌਕੇ ਕੰਪਨੀ ਵਲੋਂ ਵਿਸ਼ੇਸ਼ ਤੌਰ ਤੇ ਸਕੂਲ ਪੁੱਜੇ ਨੁਮਾਇੰਦੇ ਗਗਨਦੀਪ ਸਿੰਘ ਵਲੋਂ ਇਹ ਪੇਪਰ ਬੋਰਡ ਸੈਂਟਰ ਇੰਚਾਰਜ ਗੁਰਪ੍ਰੀਤ ਸਿੰਘ ਸੰਧੂ ਨੇ ਸੌਂਪੇ ਗਏ। ਇਸ ਨੇਕ ਕੰਮ ਲਈ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਸੰਧੂ ਨੇ ਗਗਨਦੀਪ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੁਸ਼ਾਲਾ ਪਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਐਸ.ਐਮ.ਸੀ ਦੇ ਚੇਅਰਮੈਨ ਸ੍ਰੀਮਤੀ ਜਸਪਾਲ ਕੌਰ, ਸਰਪੰਚ ਜਸਪ੍ਰੀਤ ਸਿੰਘ, ਅਵਤਾਰ ਸਿੰਘ, ਗਗਨਦੀਪ ਸਿੰਘ, ਗੁਰਸੇਵਕ ਸਿੰਘ, ਜਗਜੀਤ ਸਿੰਘ, ਨਿਰਮਲ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ ਆਦਿ ਵੀ ਮੌਜ਼ੂਦ ਸਨ।