ਡੀ.ਆਈ.ਜੀ ਪਟਿਆਲਾ ਰੇਜ਼ ਅਤੇ ਐੱਸ.ਐੱਸ.ਪੀ ਨੇ ਜ਼ਿਲ੍ਹੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ 

ਮਲੇਰਕੋਟਲਾ, 1 ਜੂਨ : ਲੋਕ ਸਭਾ ਚੋਣਾਂ 2024 ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਡੀ.ਆਈ.ਜੀ ਪਟਿਆਲਾ ਰੇਜ਼ ਅਤੇ ਐੱਸ.ਐੱਸ.ਪੀ ਮਾਲੇਰਕੋਟਲਾ ਨੇ ਜ਼ਿਲ੍ਹੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਪਟਿਆਲਾ ਰੇਂਜ਼ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਟੀਮ ਸਮੇਤ ਮਲੇਰਕੋਟਲਾ ਦੇ ਵੱਖ-ਵੱਖ ਬੂਥਾ ਉੱਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਥੇ ਸਰਕਾਰੀ ਬੀਐਡ ਕਾਲਜ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਮਾਡਲ ਬੂਥ ਵਿਖੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵੋਟਾਂ ਪੂਰੇ ਅਮਨ ਅਮਾਨ ਨਾਲ ਪੈ ਰਹੀਆਂ ਹਨ ਅਤੇ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪਬੰਧ ਕੀਤੇ ਗਏ ਹਨ । ਇਸ ਮੌਕੇ ਤੇ ਉਹਨਾਂ ਦੇ ਨਾਲ ਜ਼ਿਲਾ ਪੁਲਿਸ ਮੁਖੀ ਡਾਕਟਰ ਸਿਮਰਨ  ਨੇ ਕਿਹਾ ਕਿ ਇਸ ਲਈ ਲੋਕਾਂ ਵੱਲੋਂ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਸ ਲਈ ਉਹ ਇਲਾਕਾ ਨਿਵਾਸੀਆਂ ਦੇ ਬੇਹਦ ਰਿਣੀ ਹਨ।