ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਾਜ਼ਿਲਕਾ ਦੇ ਵਜੋਂ ਮੈਡਮ ਵੈਸ਼ਾਲੀ ਨੇ ਸੰਭਾਲਿਆ ਅਹੁਦਾ

ਫਾਜ਼ਿਲਕਾ, 3 ਅਕਤੂਬਰ : ਰੋਜਗਾਰ ਅਫਸਰ ਤੋਂ ਬਤੌਰ ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪਦਉਨਤ ਹੋਣ ਮਗਰੋਂ ਮੈਡਮ ਵੈਸ਼ਾਲੀ ਨੇ ਰੋਜ਼ਗਾਰ ਦਫਤਰ ਫਾਜ਼ਿਲਕਾ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਹੁਦਾ ਸੰਭਾਲਣ *ਤੇ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਵਿਭਾਗ ਅਧੀਨ ਚੱਲ ਰਹੀਆਂ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਣੂੰ ਕਰਵਾਉਣਾ ਤਾਂ ਜ਼ੋ ਨੌਜਵਾਨ ਪੀੜ੍ਹੀ ਲਈ ਰੋਜਗਾਰ ਦੇ ਰਸਤੇ ਪੈਦਾ ਹੋ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਭ ਤੋਂ ਵੱਡੀ ਚੁਣੌਤੀ ਰੋਜਗਾਰ ਦੀ ਹੈ ਜਿਸ ਤਹਿਤ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪੈਦਾ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੋਜਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ—ਨਾਲ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਦੇ ਅਨੁਸਾਰ ਸਵੈ—ਰੋਜਗਾਰ ਦੇ ਯੋਗ ਬਣਾਉਣ ਵਾਸਤੇ ਵੀ ਅਨੇਕਾ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਰੋਜਗਾਰ ਦਫਤਰ ਦਾ ਸਮੂਹ ਸਟਾਫ ਮੌਜੂਦ ਸੀ।