ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਝੁੱਗੀਆਂ- ਝੌਪੜੀਆਂ ਵਾਲੇ ਇਲਾਕੇ ਵਿਚ ਕੈਂਪ

  • ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਬਰਨਾਲਾ, 20 ਸਤੰਬਰ 2024 : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਮੌਜੂਦ ਝੁੱਗੀਆਂ ਝੋਪੜੀਆਂ ਵਾਲੇ ਇਲਾਕੇ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਸਲੱਮ ਏਰੀਆ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਸਲੱਮ ਏਰੀਆ ਦੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ, ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਸ਼ੋਸ਼ਣ ਅਤੇ ਬਾਲ ਭਿਖਿਆ ਸਿੱਖਿਆ ਦਾ ਅਧਿਕਾਰ, 1098 ਚਾਇਲਡ ਹੈਲਪ ਲਾਇਨ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਬੱਚਿਆਂ ਨੂੰ ਰਿਫਰੈਸ਼ਮੈਂਟ ਵਜੋਂ ਖਾਣ-ਪੀਣ ਦੀਆਂ ਵਸਤੂਆਂ ਵੀ ਵੰਡੀਆਂ ਗਈਆਂ। ਇਸ ਮੌਕੇ ਬਾਲ ਸੁਰੱਖਿ