ਜ਼ਿਲਾ ਸਿੱਖਿਆ ਅਫ਼ਸਰ ਨੇ ਕੀਤੀ ਮਿਡ ਡੇ ਮੀਲ ਦੀ ਅਚਨਚੇਤ ਚੈਕਿੰਗ

ਫਰੀਦਕੋਟ 12 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰੇਦਸ਼ਾਂ ਤੇ ਜ਼ਿਲਾ ਸਿੱਖਿਆ ਅਫ਼ਸਰ (ਸਕੈਂਡਰੀ ਸਿੱਖਿਆ)ਫਰੀਦਕੋਟ ਸ. ਮੇਵਾ ਸਿੰਘ ਸਿੱਧੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਮਿਡ ਡੇ ਮੀਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਭ ਕੁਝ ਠੀਕ ਪਾਇਆ ਗਿਆ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਮੇਂ ਤੇ ਖੁਦ ਵੀ ਮਿਡ ਡੇ ਮੀਲ ਵਿੱਚ ਦਿੱਤੇ ਜਾਂਦੇ ਖਾਣੇ ਦੀ ਜਾਂਚ ਕਰਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਫਾਈ, ਅਨਾਜ ਦੀ ਸੰਭਾਲ ਸੰਤੁਸ਼ਟੀਜਨਕ ਪਾਈ ਗਈ। ਇਸ ਮੌਕੇ ਉਨ੍ਹਾਂ ਮਿਡ ਡੇ ਮੀਲ ਲਈ ਖਾਣਾ ਬਣਾਉਣ ਵਾਲੇ ਵਰਕਰਾਂ ਨੂੰ ਵਰਦੀ ਪਾਉਣ ਅਤੇ ਪਹਿਚਾਣ ਪੱਤਰ ਕੋਲ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਅੱਗੇ ਵੀ ਭਵਿੱਖ ਵਿੱਚ ਜਾਰੀ ਰਹੇਗੀ।