ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

  • ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵੋਟ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨ ਹੱਕ- ਡਾ ਪੱਲਵੀ
  • ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਇੰਤਜ਼ਾਮ : ਖੱਖ
  • ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖਤ ਕਰਨ ਬਾਰੇ ਕੀਤੀ ਹਦਾਇਤ

ਮਾਲੇਰਕੋਟਲਾ 21 ਫਰਵਰੀ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਤਾਂ ਜੋ ਜ਼ਿਲ੍ਹੇ ਦੇ ਵੋਟਰ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਕਰ ਸਕਣ। ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵੋਟ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨ ਹੱਕ ਹੈ, ਇਸ ਲਈ ਸਮੁੱਚੇ ਯੋਗ ਵੋਟਰਾਂ ਦੀ ਸਾਂਝੀ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵੋਟ ਦੇ ਸਹੀ ਇਸਤੇਮਾਲ ਕਰਕੇ ਹੀ ਆਪਣੇ ਸੂਬੇ ਤੇ ਦੇਸ਼ ਦੇ ਵਿਕਾਸ ਲਈ ਯੌਗ ਸਰਕਾਰ ਦਾ ਚੋਣ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਅਦਾ ਕਰਨ । "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ । ਪਿਛਲੀਆਂ ਚੋਣਾਂ ਦੌਰਾਨ ਮਾਲੇਰਕੋਟਲਾ ਨੇ ਇਸ ਤੋਂ ਵੱਧ ਵੋਟਾਂ ਪਾਇਆ ਸਨ ਜਿਸ ਨੂੰ ਬਰਕਾਰ ਰੱਖਣ ਲਈ ਸਾਂਝੇ ਉਪਰਾਲਿਆਂ ਤੇ ਜੋਰ ਦਿੱਤਾ। ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪੈਂਦੇ ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕੀਤੀ ਜਾਵੇ ਜਿਥੇ ਕਿ ਪਿਛਲੀਆਂ ਚੋਣਾਂ ਵਿੱਚ ਘੱਟ ਵੋਟਾਂ ਪਈਆਂ ਸਨ ਜਾਂ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਕਿਸੇ ਸਿਆਸੀ ਧਿਰ ਵੱਲੋਂ ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇਣ ਦਾ ਖਦਸਾ ਹੋਵੇ, ਤਾਂ ਜੋ ਇਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਵਾਉਣ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।  ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਪੈਂਦੇ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਵੋਟਾਂ ਪਾਉਣ ਦੀ ਦਰ ਘੱਟ ਦਰਜ਼ ਕੀਤੀ ਗਈ ਹੈ ਉਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਇਲਾਕਿਆਂ ਵਿੱਚ  ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ ਤਾਂ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਵਿਸਥਾਰ ਸਹਿਤ ਵਾਚਿਆ ਜਾਵੇ ਅਤੇ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਦਾ ਐਲਾਨ ਹੋਣ ਉਪਰੰਤ ਜ਼ਿਲ੍ਹੇ ਅੰਦਰ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੋਟਰਾਂ ਦੀ ਸਹੂਲਤ ਤੇ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ  ਉਨ੍ਹਾਂ ਇਹ ਵੀ ਕਿਹਾ ਕਿ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਤੇ ਵਿਸ਼ੇਸ਼ ਸੁਰੱਖਿਆ ਇੰਤਾਜਮ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਅਵੇਸਲਾ ਹੋਣਾ ਆਪਣੀ ਸਮਾਜਿਕ ਜਿੰਮੇਵਾਰੀ ਤੋਂ ਭੱਜਣ ਵਾਂਗ ਹੈ। ਇਸ ਲਈ ਹਮੇਸ਼ਾ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ., ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ,ਐਸ.ਪੀ. ਸ੍ਰੀਮਤੀ ਸਵਰਨਜੀਤ ਕੌਰ, ਡੀ.ਐਸ.ਪੀ. ਮਾਲੇਰਕੋਟਲਾ ਸ੍ਰੀ ਕੁਲਦੀਪ ਸਿੰਘ, ਡੀ.ਐਸ.ਪੀ.ਅਹਿਮਦਗੜ੍ਹ ਸ੍ਰੀ ਦਵਿੰਦਰ ਸਿੰਘ ਸੰਧੂ, ਤਹਿਸ਼ੀਲਦਾਰ ਚੋਣਾ ਬ੍ਰਿਜ ਮੋਹਨ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।