ਜ਼ਿਲ੍ਹਾ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮ. ਵੇਅਰ ਹਾਊਸ ਦੀ ਕੀਤੀ ਤਿਮਾਹੀ ਜਾਂਚ

ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬਣਾਏ ਗਏ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰ ਹਾਊਸ ਦੀ ਫਸਟ ਲੈਵਲ ਦੀ ਇੰਸਪੈਕਸ਼ਨ ਦਾ ਕੰਮ ਜਲਦੀ ਸ਼ੁਰੂ ਹੋਣ ਵਾਲਾ ਹੈ ਅਤੇ ਇਸੇ ਕੜੀ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਵੇਅਰ ਹਾਊਸ ਦੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਤਿਮਾਹੀ ਜਾਂਚ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅੱਜ ਦੀ ਜਾਂਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ ਅਤੇ ਇਸ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰ ਹਾਊਸ ਦੇ ਨੋਡਲ ਅਫਸਰ-ਕਮ-ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਜੀਤ ਸਿੰਘ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਵੇਅਰ ਹਾਊਸ ਨੁੰ ਖੋਲਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਅਰ ਹਾਊਸ ਦੀ ਮਹੀਨਾਵਾਰ ਜਾਂਚ ਸਬੰਧਤ ਅਧਿਕਾਰੀਆਂ ਵੱਲੋਂ ਬਾਹਰ ਤੋਂ ਕੀਤੀ ਜਾਂਦੀ ਹੈ ਜਦੋਂ ਕਿ ਇਸ ਦੇ ਅੰਦਰ ਦੀ ਜਾਂਚ ਉਹ ਖੁਦ ਕਰਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰੇਮ ਸਿੰਘ ਖਾਲਸਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਅਸ਼ੋਕ ਗੌਤਮ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਜੀਤ ਸਿੰਘ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।