ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋ ਆਰ.ਬੀ.ਐੱਲ ਫਿਨਸਰਵ ਲਿਮਟਿਡ ਕੰਪਨੀ ਲਈ ਇੰਟਰਵਿਊ। 

ਬਰਨਾਲਾ, 21 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਆਰ.ਬੀ.ਐੱਲ ਫਿਨਸਰਵ ਲਿਮਟਿਡ  ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 23 ਫਰਵਰੀ, 2024 ਦਿਨ ਸੁੱਕਰਵਾਰ ਨੂੰ ਸਵੇਰੇ 10.00  ਵਜੇ ਤੋਂ 01.00 ਵਜੇ ਤੱਕ ਲੋਨ ਅਫ਼ਸਰ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ ਨੇ ਦੱਸਿਆ ਕਿ ਉਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ 12ਵੀਂ ਤੋਂ ਗ੍ਰੈਜੂਏਟ ਪਾਸ, ਉਮਰ ਘੱਟੋਂ ਘੱਟ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ਤੇ ਸੰਪਰਕ ਕਰੋ।