ਫ਼ਰੀਦਕੋਟ 22 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਾਤ ਭਾਸ਼ਾ: ਸਮਰੱਥਾ ਅਤੇ ਸੰਭਾਵਨਾਵਾਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰੋ. ਪਰਮਜੀਤ ਸਿੰਘ ਢੀਂਗਰਾ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਪ੍ਰੋ. ਸਾਧੂ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਪ੍ਰੋ.ਪ੍ਰੇਮ ਪਾਲੀ ਅਤੇ ਪ੍ਰਸਿੱਧ ਗਜ਼ਲਗੋ ਅਤੇ ਭਾਰਤੀ ਸਾਹਿਤ ਅਕੈਡਮੀ ਦੇ ਮੈਂਬਰ ਬੂਟਾ ਸਿੰਘ ਚੌਹਾਨ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ, ਪ੍ਰੋ. ਰਜੇਸ਼ ਕੁਮਾਰ ਖਣਗਵਾਲ, ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ, ਪ੍ਰੋ. ਮੰਜੂ ਕੁਪੂਰ ਇੰਚਾਰਜ ਪ੍ਰਿੰਸੀਪਲ, ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ, ਪ੍ਰੋ. ਕੁਲਵਿੰਦਰ ਕੌਰ, ਮੁਖੀ ਪੰਜਾਬੀ ਵਿਭਾਗ, ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ , ਕੰਵਰਜੀਤ ਸਿੰਘ ਸਿੱਧੂ, ਖੋਜ ਅਫ਼ਸਰ ਜਿਲਾ ਭਾਸ਼ਾ ਦਫ਼ਤਰ ਫ਼ਰੀਦਕੋਟ ਅਤੇ ਪ੍ਰੋ. ਕੰਵਲਦੀਪ ਸਿੰਘ ਵੀ ਪ੍ਰਧਾਨਗੀ ਮੰਡਲ ਵਿੱਚ ਸੁਸ਼ੋਭਿਤ ਹੋਏ।