ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਲਡ ਏਜ ਹੋਮ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ

ਫ਼ਤਹਿਗੜ੍ਹ ਸਾਹਿਬ, 23 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਦੇ ਮੌਕੇ ਓਲਡ ਏਜ ਹੌਮ ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬਜੁਰਗਾਂ ਨਾਲ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ। ਉਨ੍ਹਾਂ ਓਲਡ ਏਜ ਹੋਮ ਵਿਖੇ ਰਹਿੰਦੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਬਾਰੇ ਪੁੱਛਿਆ। ਉਨ੍ਹਾਂ ਬਜੁਰਗਾਂ ਦੇ ਰਹਿਣ ਅਤੇ ਖਾਣ ਪੀਣ ਵਿੱਚ ਆਉਂਦੀ ਕਿਸੇ ਪ੍ਰਕਾਰ ਦੀ ਕਮੀ ਬਾਰੇ ਪੁੱਛਿਆ ਗਿਆ । ਸ਼੍ਰੀਮਤੀ ਮਨਪ੍ਰੀਤ ਕੌਰ ਨੇ ਬਜੁਰਗਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਣ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਆਖਿਆ ਅਤੇ ਨਾਲ ਹੀ ਉਹਨਾਂ ਨੂੰ ਨਾਲਸਾ ਦੀ ਸੀਨੀਅਰ ਸਿਟੀਜਨਾਂ ਲਈ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵਿਸਥਾਰ ਸਹਿਤ ਦੱਸਿਆ । ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਆਉਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।