ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੜ੍ਹ ਪੀੜਤਾਂ ਨੂੰ ਬਰਤਨ  ਅਤੇ ਸੁੱਕਾ ਰਾਸ਼ਨ ਵੰਡਿਆ ਗਿਆ

ਫ਼ਤਹਿਗੜ੍ਹ ਸਾਹਿਬ, 24 ਅਗਸਤ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ;qh ਅਰੁਣ ਗੁਪਤਾ ਦੀ ਅਗਵਾਈ ਹੇਠ ਹੜ੍ਹਾਂ ਦੀ ਮਾਰੂ ਲਪੇਟ ਵਿੱਚ ਆਏ ਜ਼ਿਲ੍ਹੇ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਬਰਤਨ ਅਤੇ ਸੁੱਕਾ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸ੍ਰੀਮਤੀ ਬਿੰਦੀਆ ਗੁਪਤਾ, ਧਰਮਪਤਨੀ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਅਤੇ ਸ਼ੈਸਨਜ ਕੋਰਟ ਦੇ ਨਿਆਇਕ ਅਧਿਕਾਰੀ ਵੀ ਸ਼ਾਮਲ ਸਨ। ਇਸ ਮੌਕੇ ਸ੍ਰੀ ਅਰੁਣ ਗੁਪਤਾ ਨੇ ਆਖਿਆ ਕਿ ਹੜ੍ਹਾਂ ਨਾਲ ਜ਼ਿਲ੍ਹੇ ਦੇ ਬਹੁਤ ਸਾਰੇ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ। ਜਿਸ ਨੂੰ ਵੇਖਦੇ ਹੋਏ ਜਿਲ੍ਹਾ ਕਾਨੂੰਨੀ ਸੇਵਾਵਾਂ ਆਥਰਟੀ ਵੱਲੋਂ ਨਿਆਇਕ ਅਧਿਕਾਰੀਆਂ ਨਾਲ ਮਿਲ ਕੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਹੜ੍ਹ ਪੀੜਤ ਬਹੁਤ ਸਾਰੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ ਬਰਤਨ ਵੰਡੇ ਗਏ।  ਨਾਲ ਹੀ ਉਨ੍ਹਾਂ ਨੇ  ਦੱਸਿਆ ਕਿ  ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਹਰ ਸਮੇਂ ਕਾਨੂੰਨੀ ਸਹਾਇਤਾ ਲਈ ਤਿਆਰ ਰਹਿੰਦੀ ਹੈ ਜੇਕਰ ਕਿਸੇ ਵੀ ਪੀੜ੍ਹਤ ਪਰਿਵਾਰ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੋਕੇ ਸ਼ੈਸ਼ਨਜ਼ ਕੋਰਟ ਫਤਹਿਗੜ੍ਹ ਸਾਹਿਬ ਦੇ ਸਾਰੇ ਨਿਆਇਕ ਅਧਿਕਾਰੀ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਹਾਜ਼ਰ ਸਨ।