ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ

  • ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ ਅਤੇ ਨਸ਼ਾ ਛੱਡਣ ਵਿੱਚ ਸਹਿਯੋਗ ਦਿੱਤਾ ਜਾਵੇ: ਡਾ ਨੀਰਜ਼ਾ ਗੁਪਤਾ

ਫਾਜਿਲਕਾ 27 ਜੂਨ 2024 : ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਪੁਰਜ਼ੋਰ ਯਤਨ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ ਨੀਰਜ਼ਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਅਬੋਹਰ ਨੇ ਕੀਤੀ। ਡਾ ਕਵਿਤਾ ਸਿੰਘ ਨੇ ਦੱਸਿਆ ਕਿ  ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਅਤੇ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਹ ਮੁਹਿੰਮ ਅੱਗੇ ਜਾਰੀ ਰਹੇਗੀ। ਇਸ ਮੌਕੇ ਡਾ ਨੀਰਜ਼ਾ ਗੁਪਤਾ ਅਤੇ ਡਾ ਮਹੇਸ਼ ਕੁਮਾਰ ਮਨੋਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ। ਨਸ਼ਾਖੋਰੀ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ। ਇਹ ਉਹ ਸਮਾਜਿਕ ਬੁਰਾਈ ਅਤੇ ਗੰਭੀਰ ਸਮੱਸਿਆ ਹੈ ਜਿਸ ਨਾਲ ਨਿੱਜੀ, ਪਰਿਵਾਰਕ, ਸਮਾਜਿਕ ਅਤੇ ਹੋਰ ਕਈ ਸੰਸਥਾਵਾਂ ਪ੍ਰਭਾਵਿਤ ਹਨ। ਨਸ਼ੇ ਦੀ ਸ਼ੁਰੂਆਤ ਭਾਵੇ ਸ਼ੌਕ ਵਿੱਚ ਕੀਤੀ ਜਾਂਦੀ ਹੈ ਪਰ ਬਾਅਦ ਵਿੱਚ ਇਹ ਆਦਤ ਬਣ ਜਾਂਦੀ ਹੈ। ਜਦੋਂ ਨਸ਼ੇ ਦੀ ਪੂਰਤੀ ਨਹੀ ਹੁੰਦੀ ਤਾਂ ਨੌਜਵਾਨ ਅਤੇ ਕਿਸ਼ੋਰ ਗੈਰ ਸਮਾਜੀ ਰਸਤਾ ਅਖਤਿਆਰ ਕਰ ਲੈਦੇ ਹਨ।  ਉਹਨਾਂ ਦੱਸਿਆ ਕਿ ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ ਤੇ ਹੀਣ ਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਗੁਲਾਮੀ ਵਿੱਚ ਜਕੜਿਆ ਜਾਂਦਾ ਹੈ ਤੇ ਸਰੀਰਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ। ਇਹ ਜਾਣਦਾ ਹੋਇਆ ਕਿ ਉਹ ਮੌਤ ਦੇ ਮੂੰਹ ਵੱਲ ਜਾ ਰਿਹਾ ਹੈ, ਇਸ ਤੋਂ ਛੁਟਕਾਰਾ ਪਾਉਣ ਦੀ ਬਜ਼ਾਏ ਆਪਣੇ ਨਾਲ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ। ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ, ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ ਓਟ ਸੈਂਟਰ, ਦੋ ਡੀ—ਅਡਿਕਸ਼ਨ ਸੈਂਟਰ ਅਤੇ ਇੱਕ ਰੀਹੈਬਲੀਟੇਸ਼ਨ ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਓਟ ਸੈਂਟਰਾਂ ਤੇ ਹਰ ਰੋਜ਼ ਨਸ਼ੇ ਦੇ ਆਦੀ ਲੋਕ ਨਸ਼ਾ ਛੱਡਣ ਅਤੇ ਨਿਯਮਿਤ ਤੌਰ ਤੇ ਆਪਣੇ ਇਲਾਜ ਲਈ ਆ ਰਹੇ ਹਨ।  ਇਨ੍ਹਾਂ ਨਸ਼ਾ ਪੀੜਤਾਂ ਦਾ ਇਨ੍ਹਾਂ ਸੈਂਟਰਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸਰਕਾਰ ਵੱਲੋਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ, ਕਾਊਸਲਰ, ਸ਼ੋਸ਼ਲ ਵਰਕਰ ਅਤੇ ਹੋਰ ਮੈਡੀਕਲ, ਪੈਰਾ ਮੈਡੀਕਲ ਸਟਾਫ਼ ਭਰਤੀ ਕੀਤਾ ਗਿਆ ਹੈ। ਇਸ ਸਮੇਂ ਮਾਸ ਮੀਡੀਆ ਬ੍ਰਾਂਚ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦਲਦਲ ਤੋਂ ਬਚਣ ਅਤੇ ਜ਼ੋ ਪਰਿਵਾਰ ਦੇ ਮੈਂਬਰ ਨਸ਼ੇ ਕਰਦੇ ਹਨ, ਉਹਨਾਂ ਨੂੰ ਪੂਰਣ ਸਹਿਯੋਗ ਦੇ ਕੇ ਨਸ਼ਾ ਛੁਡਾਉਣ ਵਿੱਚ ਮੱਦਦ ਕਰਨ। ਉਹਨਾਂ ਸਮਾਜ ਵਿਰੋਧੀ ਅਨਸਰ, ਜ਼ੋ ਗੈਰ ਕਾਨੂੰਨੀ ਨਸ਼ਾ ਵੇਚਦੇ ਹਨ, ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਲਈ ਵੀ ਅਪੀਲ ਕੀਤੀ। ਇਸ ਸਮੇਂ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ ਅਤੇ ਨਸ਼ਾ ਛੱਡਣ ਵਾਲਿਆਂ ਦੀ ਸਹਾਇਤਾ ਕਰਨ ਸਬੰਧੀ ਪ੍ਰਣ ਲਿਆ।ਇਸ ਮੌਕੇ ਫਾਰਮ ਅਫਸਰ ਚੰਦਰ ਭਾਨ ਅਤੇ ਹੋਰ ਨਾਲ ਸੀ