ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲਾ ਪੱਧਰੀ ਖੇਡਾਂ ਦੇ ਹੋਏ ਫਸਵੇਂ ਮੁਕਾਬਲੇ

ਫਰੀਦਕੋਟ 4 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 29-9-2023 ਤੋਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਚੱਲ ਰਹੀਆਂ ਹਨ ਜਿਸ ਦੌਰਾਨ ਵੱਖ-ਵੱਖ ਗੇਮਾਂ ਦੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ 2 ਅਧੀਨ ਕਰਵਾਈਆਂ ਜਾ ਰਹੀਆਂ ਇਹ ਜ਼ਿਲ੍ਹਾ ਪੱਧਰੀ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟਫਰ ਸਟੇਡੀਅਮ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਅਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਦੌਰਾਨ ਖਿਡਾਰੀਆਂ ਅਤੇ ਆਫੀਸ਼ੀਅਲਜ਼ ਲਈ ਦੁਪਹਿਰ ਦੇ ਖਾਣਾ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਵਿਭਾਗ ਵੱਲੋ ਕੀਤਾ ਗਿਆ ਹੈ। ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਅੱਜ ਹੋਏ ਖੇਡ ਮੁਕਾਬਲਿਆਂ ਵਿੱਚ ਵਾਲੀਬਾਲ (ਸਮੈਸ਼ਿੰਗ) ਅੰਡਰ 14 ਲੜਕੇ ਅਤੇ ਲੜਕੀਆਂ ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾ, ਹਰੀ ਨੌ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀ.ਸਕੈਂ. ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਾਸਕਿਟਬਾਲ ਅੰਡਰ 21 ਲੜਕੇ ਫਰੀਦਕੋਟ ਅਤੇ ਕੋਟਕਪੂਰਾ ਦੀਆਂ ਟੀਮਾਂ ਵਿੱਚ ਵੀ ਫਸਵੇਂ ਮੁਕਾਬਲਿਆਂ ਰਾਹੀਂ ਫਾਈਨਲ ਵਿੱਚ ਪੁੱਜੀਆਂ। ਇਸ ਤੋਂ ਇਲਾਵਾ ਬਾਕੀ ਖੇਡਾਂ ਦੇ ਮੁਕਾਬਲੇ ਸਟੇਡੀਅਮ ਵਿਖੇ ਜਾਰੀ ਸਨ ਇਹ ਖੇਡਾਂ ਮਿਤੀ 5 ਅਕਤੂਬਰ 2023 ਤੱਕ ਜਾਰੀ ਰਹਿਣਗੀਆ। ਇਸ ਮੌਕੇ ਸਮੂਹ ਦਫਤਰੀ ਸਟਾਫ ਅਤੇ ਕੋਚਿਜ ਆਦਿ ਹਾਜ਼ਰ ਸਨ।