ਜਿਲ੍ਹਾ ਪੱਧਰੀ ਯੋਗਾ ਕੈਂਪ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ 8 ਸਤੰਬਰ ਨੂੰ ਲੱਗੇਗਾ : ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਯੋਗਾ ਕੈਂਪ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

ਫ਼ਰੀਦਕੋਟ 6 ਸਤੰਬਰ : ਆਮ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਵਸਥ ਰਹਿਣ ਸਬੰਧੀ ਜਾਗਰੂਕ ਕਰਨ ਲਈ ਅਤੇ ਨਿਰੋਗ, ਸਿਹਤਮੰਦ ਜੀਵਣ ਜੀਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਅਤੇ ਜਿਲ੍ਹਾ ਆਯੂਰਵੈਦਿਕ ਵਿਭਾਗ ਫ਼ਰੀਦਕੋਟ ਵਲੋਂ ਜਿਲ੍ਹਾ ਪੱਧਰੀ ਯੋਗਾ ਕੈਂਪ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ 08 ਸਤੰਬਰ 2023 ਨੂੰ ਸਮਾਂ ਸਵੇਰ 6:30 ਤੋਂ 7.00 ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ. ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਾ ਦੇ ਫਾਇਦਿਆ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹਾ ਪੱਧਰੀ ਯੋਗਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਇਸ ਯੋਗ ਦਾ ਲਾਭ ਲੈਣ ਲਈ ਇਸ ਯੋਗਾ ਕੈਂਪ ਵਿੱਚ ਵੱਧ ਤੋਂ ਵੱਧ ਹਾਜ਼ਰ ਹੋਣ ਦੀ ਅਪੀਲ ਕੀਤੀ।