ਜ਼ਿਲ੍ਹਾ ਮੈਜਿਸਟਰੇਟ ਨੇ ਖੇਡ ਸਟੇਡੀਅਮ ਦੇ ਆਲੇ ਦੁਆਲੇ 500 ਮੀਟਰ ਏਰੀਏ ਵਿੱਚ ਡਰੋਨ ਕੈਮਰੇ ਚਲਾਉਣ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 04 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਵਾਲੀ ਜਗ੍ਹਾਂ ਖੇਡ ਸਟੇਡੀਅਮ, ਸਰਹਿੰਦ (ਮਾਧੋਪੁਰ) ਦੇ ਆਲੇ ਦੁਆਲੇ 500 ਮੀਟਰ ਦੇ ਏਰੀਏ ਵਿੱਚ 14 ਅਗਸਤ ਅਤੇ 15 ਅਗਸਤ, 2023 ਨੂੰ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ ਕਈ ਵੀ.ਵੀ.ਆਈ.ਪੀਜ਼/ਵੀ.ਆਈ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਜਾਂਦੇ ਹਨ, ਇਸ ਲਈ ਮੌਜੂਦਾ ਹਾਲਾਤ ਅਤੇ ਆਜ਼ਾਦੀ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਤਰ੍ਰਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਹੋ ਜਾਂਦੀ ਹੈ।