ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਰੀਦਕੋਟ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟਾਂ ਉੱਪਰ ਪਾਬੰਦੀ

ਫ਼ਰੀਦਕੋਟ 31 ਅਕਤੂਬਰ : ਜਿਲਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਦੰਡ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ।