ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀਜ਼ਾ ਸਲਾਹਕਾਰ ਏਜੰਸੀ ਨੂੰ ਲਾਇਸੰਸ ਜਾਰੀ

  • ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ : ਜ਼ਿਲ੍ਹਾ ਮੈਜਿਸਟਰੇਟ

ਮਾਲੇਰਕੋਟਲਾ 01 ਜੂਨ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਸ੍ਰੀ ਵਿਕ੍ਰਾਂਤ ਜਿੰਦਲ ਪੁੱਤਰ ਸ੍ਰੀ ਰਾਜ ਕੁਮਾਰ ਜਿੰਦਲ  ਵਾਸੀ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼ ਇਮੀਗ੍ਰੇਸ਼ਨ  ਕੰਸਲਟੈਂਸੀ, ਸਾਹਮਣੇ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ, ਲਈ ਕੰਸਲਟੈਂਸੀ ਲਾਇਸੰਸ  ਜਾਰੀ ਕੀਤਾ  ਗਿਆ  ਹੈ । ਇਹ ਲਾਇਸੰਸ 15-05-2028 ਤੱਕ ਵੈਧ ਹੋਵੇਗਾ। ਇਹ ਲਾਇਸੰਸ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼ 2013 ਜੋ ਕਿ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ  ਗਏ  2014 ਦੇ ਰੂਲਜ਼ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਤੇ ਤਹਿਤ  ਜਾਰੀ  ਕੀਤੇ  ਗਏ ਹਨ।ਲਾਇਸੰਸ ਧਾਰਕ ਨੂੰ ਲਿਖਿਆ ਜਾਂਦਾ ਹੈ ਕਿ ਉਹ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲ ਤੱਕ ਸੰਭਾਲ ਕੇ ਰੱਖੇਗਾ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਜਾਣਕਾਰੀ ਤੇ ਫ਼ੀਸ ਹਰ ਮਹੀਨੇ ਅਤੇ ਛੇ ਮਹੀਨੇ ਬਾਅਦ ਸੈਕਟਰੀ ਹੋਮ ਅਫੇਅਰਜ਼ ਐਂਡ ਜਸਟਿਸ ਨੂੰ ਭੇਜਣੀ ਯਕੀਨੀ ਬਣਾਏਗਾ ।