ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਉਮੰਗ, ਉਮੀਦ ਤੇ ਉੱਜਾਲਾ ਸਕੂਲ ’ਚ ਦੀਵਾਲੀ ਧੂਮਧਾਮ ਨਾਲ ਮਨਾਈ

  • ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਨੂੰ ਦੇਣ ਲਈ ਮਜ਼ਬੂਰ ਕੀਤਾ

ਫ਼ਰੀਦਕੋਟ, 14 ਨਵੰਬਰ : ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਉਣ ਵਾਸਤੇ ਰੈਡ ਕਰਾਸ ਸ਼ਾਖਾ ਫ਼ਰੀਦਕੋਟ ਵੱਲੋਂ ਚਲਾਏ ਜਾ ਰਹੇ ਉਮੰਗ, ਉਮੀਦ ਤੇ ਉੱਜਾਲਾ ਸਕੂਲਾਂ ਅਤੇ ਬੇਸਹਾਰਾ ਬਿਰਧ ਆਸ਼ਰਮ ਵਿਖੇ ਰਹਿ ਰਹੇ ਬੁਜ਼ਰਗਾਂ ਵੱਲੋਂ ਸਾਂਝੇ ਰੂਪ ’ਚ ਦੀਵਾਲੀ ਦਾ ਤਿਉਹਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ।  ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ ’ਚ ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ, ਸੁਖਵੰਤ ਸਿੰਘ ਪੱਕਾ ਜ਼ਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਫ਼ਰੀਦਕੋਟ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ਼ਾਮਲ ਹੋਏ। ਇਸ ਮੌਕੇ ਗੁਰਜੰਟ ਸਿੰਘ ਸਿੱਧੂ, ਗਰਜਿੰਦਰ ਸਿੰਘ ਪੱਕਾ, ਜਸਬੀਰ ਸਿੰਘ ਜੱਸਾ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਲ ਹੋਏ। ਇਸ ਮੌਕੇ ਰੈਡ ਕਰਾਸ ਸ਼ਾਖਾ ਫ਼ਰੀਦਕੋਟ ਦੇ ਸਕੱਤਰ ਮਨਦੀਪ ਸਿੰਘ ਮੌਂਗਾ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਅੱਜ ਦੀਵਾਲੀ ਦਾ ਤਿਉਹਾਰ ਮਨਾਉਣ ਦੇ ਨਾਲ-ਨਾਲ ਸਭ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਵਾਸਤੇ ਇਹ ਸਮਾਗਮ ਕੀਤਾ ਜਾ ਰਿਹਾ ਹੈ। ਇਸ ਸਭ ਮਹਿਮਾਨਾਂ  ਨੇ ਰੰਗੋਲੀ ’ਚ ਦੀਪ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।