ਹੈਪੇਟਾਈਟਸ ਨੂੰ ਨਜ਼ਰਅੰਦਾਜ਼ ਨਾ ਕਰੋ: ਡਾ. ਔਲਖ 

  • ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ 

ਬਰਨਾਲਾ, 28 ਜੁਲਾਈ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਹਰ ਸਾਲ 28 ਜੁਲਾਈ ਨੂੰ ਵਾਇਰਲ ਹੈਪੇਟਾਈਟਸ ਅਤੇ ਵਿਸ਼ਵ ਸਿਹਤ 'ਤੇ ਇਸ ਦੇ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਰੋਕਥਾਮ, ਜਾਂਚ ਅਤੇ ਇਲਾਜ ਨੂੰ ਉਤਸ਼ਾਹਿਤ ਕਰਨਾ ਅਤੇ ਹੈਪੇਟਾਈਟਸ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨਾ ਹੈ। ਇਸ ਮੌਕੇ ਡਾ. ਔਲਖ ਵੱਲੋਂ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹੈਪਾਟਾਈਟਸ ਸਬੰਧਤ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ ਇਸ ਤੋਂ ਬਾਅਦ ਟ੍ਰੇਨਿੰਗ ਅਨੈਕਸੀ ਹਾਲ ਵਿਖੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਆਪੀਡੋਮੋਲੋਜਿਸਟ ਅਤੇ ਡਾ. ਰਿੰਮੀ ਕੌਰ ਜ਼ਿਲ੍ਹਾ ਮਾਇਕਰੋਬੋਲੋਜਿਸਟ ਵੱਲੋਂ ਦੱਸਿਆ ਗਿਆ ਕਿ ਅੰਕੜੇ ਦੱਸਦੇ ਹਨ ਕਿ ਵਿਸ਼ਵ ਪੱਧਰ 'ਤੇ ਹੈਪੇਟਾਈਟਸ ਜਾਂ ਇਸ ਨਾਲ ਸਬੰਧਿਤ ਬਿਮਾਰੀਆਂ ਨਾਲ ਹਰ 30 ਸਕਿੰਟਾਂ ਵਿੱਚ ਇੱਕ ਮੌਤ ਹੁੰਦੀ ਹੈ, ਜਿਸ ਨੂੰ ਵੇਖਦੇ ਹੋਏ ਇਹ ਜਾਗਰੂਕਤਾ ਮੁਹਿੰਮ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਕਿਹਾ ਕਿ ਵਿਸ਼ਵ ਹੈਪੇਟਾਈਟਸ ਦਿਵਸ ਦਾ ਟੀਚਾ ਇਸ ਮੁੱਦੇ ਅਤੇ ਵਾਇਰਲ ਹੈਪੇਟਾਈਟਸ ਦੀ ਰੋਕਥਾਮ, ਸਕ੍ਰੀਨਿੰਗ ਅਤੇ ਨਿਯੰਤਰਣ ਦੇ ਯਤਨਾਂ ਨੂੰ ਬਿਹਤਰ ਬਣਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਨਤਕ ਜਾਗਰੂਕਤਾ ਵਧਾਉਣਾ ਹੈ। ਇਸ ਮੌਕੇ ਸਿਵਲ ਹਸਪਤਾਲ ਬਰਨਾਲ ਤੋਂ ਮੈਡਮ ਪਰਮਜੀਤ ਕੌਰ , ਵਿਪਨ ਗੁਪਤਾ ਨਰਸਿੰਗ ਕਾਲਜ ਦੇ ਵਿਦਿਆਰਥੀ ਤੇ ਹੋਰ ਹਾਜ਼ਰ ਸਨ।