ਡਾ. ਔਲਖ ਵੱਲੋਂ 36ਵੇਂ ਦੰਦ ਪੰਦਰਵਾੜੇ ਦਾ ਉਦਘਾਟਨ

  • 3 ਅਕਤੂਬਰ ਤੋਂ 18 ਅਕਤੂਬਰ ਤੱਕ ਕੀਤੀ ਜਾਵੇਗਾ ਦੰਦਾਂ ਦੀ ਮੁਫਤ ਜਾਂਚ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ

ਬਰਨਾਲਾ, 03 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ 36ਵਾਂ ਦੰਦਾਂ ਦਾ ਪੰਦਰਵਾੜਾ  ਮਨਾਇਆ ਜਾ ਰਿਹਾ ਹੈ ।  ਇਸ ਸਬੰਧੀ  ਡਾ. ਔਲਖ ਵੱਲੋਂ ਉਦਘਾਟਨ ਸਮੇਂ ਦੱਸਿਆ ਗਿਆ ਕਿ ਸਾਡਾ ਖਾਣਾ ਪੀਣਾ ਦੰਦਾਂ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਇਸ ਲਈ ਆਪਣੇ ਮਜ਼ਬੂਤ ਦੰਦਾਂ ਦੀ ਸਾਂਭ-ਸੰਭਾਲ ਲਈ ਇਹਨਾਂ ਦੀ ਜਾਂਚ ਸਮੇਂ ਸਮੇਂ ਸਿਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਪੰਦਰਵਾੜੇ ਵਿੱਚ ਲੋਕਾਂ ਦੇ ਦੰਦਾਂ ਦੀ ਜਾਂਚ ਅਤੇ ਦੰਦਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸਲ ਨੇ ਦੱਸਿਆ ਕਿ ਡੈਂਟਲ ਮੈਡੀਕਲ ਅਫਸਰਾਂ ਦੀ ਟੀਮ ਡਾ. ਵੰਦਨਾ ਭਾਂਬਰੀ, ਡਾ. ਦਿਨੇਦ ਜਿੰਦਲ, ਡਾ.ਗੁਰਪ੍ਰੀਤ ਕੌਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਮੁਫਤ ਜਾਂਚ ਅਤੇ ਇਲਾਜ ਕੀਤਾ ਜਾਵੇਗਾ। ਡਾ. ਵੰਦਨਾ ਭਾਂਬਰੀ ਜ਼ਿਲ੍ਹਾ ਡੈਂਟਲ ਇੰਚਾਰਜ ਨੇ ਦੱਸਿਆ ਕਿ ਸਿਵਲ ਹਸਪਤਾਲ  ਬਰਨਾਲਾ 'ਚ ਦੰਦਾਂ ਦੇ ਸੈੱਟ ਮੁਫ਼ਤ ਲਗਾਏ ਜਾਣਗੇ । ਸੀ ਐਚ ਸੀ ਮਹਿਲ ਕਲਾਂ ਵਿਖੇ ਡਾ.ਅਮ੍ਰਿਤਪਾਲ ਕੌਰ ਵੱਲੋਂ ਮੁਫ਼ਤ ਜਾਂਚ ਤੇ ਇਲਾਜ ਕੀਤਾ ਜਾਵੇਗਾ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਇਸ ਪੰਦਰਵਾੜੇ 'ਚ ਲੋਕਾਂ ਨੂੰ ਤੰਬਾਕੂ  ਪਦਾਰਥਾਂ , ਟਾਫੀਆਂ ਅਤੇ ਚਾਕਲੇਟ ਆਦਿ ਦੇ ਸੇਵਨ ਨਾਲ ਦੰਦਾਂ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਪ੍ਰਹੇਜ਼ ਕਰਨ ਲਈ ਜਾਗਰੂਕ ਕੀਤਾ ਜਾਵੇਗਾ।