ਡਾ. ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣ ਲੜਨ ਦੀ ਇੱਛਾ ਕੀਤੀ ਜਾਹਰ

ਪਟਿਆਲਾ, 19 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣ ਲੜਨ ਦੀ ਇੱਛਾ ਜਾਹਰ ਕੀਤੀ ਹੈ। ਡਾ. ਨਵਜੋਤ ਕੌਰ ਸਿੱਧੂ ਬੀਤੀ ਰਾਤ ਪਟਿਆਲਾ ਵਿਖੇ ਸ਼ਿਵਰਾਤਰੀ ਸਮਾਗਮਾਂ ‘ਚ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਪੱਤਰਕਾਰਾਂ ਨੇ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਲੜਨ ਬਾਰੇ ਸਵਾਲ ਪੁੱਛਿਆ ਤਾਂ ਡਾ. ਨਵਜੋਤ ਕੌਰ ਸਿੱਧੂ ਨੇ ਜਵਾਬ ਦਿੰਦਿਆ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮਭੂਮੀ ਹੈ, ਉਹ ਜਰੂਰ ਚਾਹੁੰਦੇ ਹਨ, ਉਨ੍ਹਾਂ ਨੂੰ ਪਟਿਆਲਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲੇ।